- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟਣ ਲਈ ਸੰਸਦ ਵਿੱਚ ਆਰ. ਪੀ. ਐਸ ਦੇ ਐਮ. ਪੀ ਨੇ ਪੇਸ਼ ਕੀਤਾ ਬਿੱਲ
ਨਵੀਂ ਦਿੱਲੀ – ਕੇਰਲ ਦੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਪ੍ਰਵੇਸ਼ ਤੇ ਰੋਕ ਨੂੰ ਚੋਣ ਮੁੱਦਾ ਬਣਾਉਣ ਵਾਲੀ ਭਾਜਪਾ ਇਸੇ ਮੁੱਦੇ ਤੇ ਧਰਮ ਸੰਕਟ ਵਿੱਚ ਫਸਦੀ ਨਜ਼ਰ ਆ ਰਹੀ ਹੈ| ਕੇਰਲ ਵਿੱਚ ਕਾਂਗਰਸ ਦੀ ਸਹਿਯੋਗੀ ਆਰ. ਐਸ. ਪੀ. ਦੇ ਸੰਸਦ ਮੈਂਬਰ ਐਨ. ਕੇ. ਪ੍ਰੇਮਚੰਦਰਨ ਨੇ ਇਕ ਪ੍ਰਾਈਵੇਟ ਮੈਂਬਰ ਬਿੱਲ ਰਾਹੀਂ ਇਸ ਮਾਮਲੇ ਵਿੱਚ ਆਏ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੰਸਦ ਰਾਹੀਂ ਪਲਟਣ ਦੀ ਪਹਿਲ ਕੀਤੀ ਹੈ| ਐਨ. ਕੇ. ਪ੍ਰੇਮਚੰਦਰਨ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਇੰਟਰਡਿਊਜ਼ ਕੀਤਾ ਹੈ|ਬਿੱਲ ਵਿੱਚ ਲਿਖਿਆ ਗਿਆ ਹੈ ਕਿ ਸਬਰੀਮਾਲਾ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਸਤੰਬਰ 2018 ਤੋਂ ਪਹਿਲਾਂ ਦੀ ਸਥਿਤੀ ਨੂੰ ਬਰਕਰਾਰ ਕੀਤਾ ਜਾਣਾ ਚਾਹੀਦਾ ਹੈ| ਪ੍ਰੇਮਚੰਦਰਨ ਕਾਂਗਰਸ ਦੀ ਸਹਿਯੋਗੀ ਆਰ. ਐਸ. ਪੀ. ਦੇ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੇ ਇਸ ਬਿੱਲ ਨੂੰ ਸਮਰਥਨ ਦੇਣਾ ਹੁਣ ਭਾਜਪਾ ਦੀ ਮਜਬੂਰੀ ਬਣ ਸਕਦਾ ਹੈ ਕਿਉਂਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ਵਿੱਚ ਦੋ ਟੁੱਕ ਸਟੈਂਡ ਲਿਆ ਸੀ| ਜਿਸ ਸਮੇਂ ਸੁਪਰੀਮ ਕੋਰਟ ਦਾ ਫੈਸਲਾ ਆਇਆ, ਉਸ ਸਮੇਂ ਕਾਂਗਰਸ ਨੇ ਇਸ ਮੁੱਦੇ ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਮਰਥਨ ਕਰਦਿਆਂ 15 ਤੋਂ 50 ਸਾਲ ਦੀਆਂ ਔਰਤਾਂ ਨੂੰ ਵੀ ਅਯੱਪਾ ਮੰਦਰ ਦੇ ਦਰਸ਼ਨ ਕੀਤੇ ਜਾਣ ਦਾ ਸਮਰਥਨ ਕੀਤਾ ਸੀ ਜਦਕਿ ਉਸ ਸਮੇਂ ਸੀ. ਪੀ. ਐਮ. ਅਤੇ ਐਲ. ਡੀ. ਐਫ. ਵੀ. ਸੁਪਰੀਮ ਕੋਰਟ ਦੇ ਫੈਸਲੇ ਦੇ ਪੱਖ ਵਿੱਚ ਸੀ|


