- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਮੋਦੀ ਸਰਕਾਰ ਨੇ ਬਣਾਇਆ ਐਨ.ਆਰ.ਸੀ. : ਅਮਿਤ ਸ਼ਾਹ
ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੀਨ ਦਿਆਲ ਉਪਾਧਿਆਇ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਹ ਸਟੇਸ਼ਨ ਪਹਿਲਾਂ ਮੁਗਲਸਰਾਇ ਦੇ ਨਾਂਅ ਤੋਂ ਪ੍ਰਸਿਧ ਸੀ।ਇਸ ਮੌਕੇ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।ਮੁਗਲਸਰਾਏ ਜੰਕਸ਼ਨ ਦੇ ਨਾਮਕਰਣ ਮੌਕੇ ਆਯੋਜਿਤ ਇਕ ਰੈਲੀ ’ਚ ਅਮਿਤ ਸ਼ਾਹ ਨੇ ਕਾਂਗਰਸ, ਸਮਾਜਵਾਦੀ ਪਾਰਟੀ ਸਮੇਤ ਬਹੁਜਨ ਪਾਰਟੀ ’ਤੇ ਨਿਸ਼ਾਨਾ ਸਾਧਿਆ। ਐਨ.ਆਰ.ਸੀ. ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਨਰਿੰਦਰ ਮੋਦੀ ਸਰਕਾਰ ਨੇ ਐਨ. ਆਰ. ਸੀ. ਬਣਾਇਆ। ਐਨ. ਆਰ. ਸੀ. ਦੇਸ਼ ‘ਚੋਂ, ਅਸਾਮ ‘ਚੋਂ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਚੁਣ-ਚੁਣ ਕੇ ਕਢਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਅਤੇ ਕਾਂਗਰਸ ਵਾਲੇ ਕਹਿ ਰਹੇ ਹਨ ਕਿ ਐਨ. ਆਰ. ਸੀ. ਨਹੀਂ ਹੋਣਾ ਚਾਹੀਦਾ ਹੈ। ਅਮਿਤ ਨੇ ਕਿਹਾ ਕਿ ਉਹ ਮੁਗਲਸਰਾਏ ਦੀ ਧਰਤੀ ‘ਤੇ ਐਸ. ਪੀ., ਬੀ. ਐਸ. ਪੀ. ਅਤੇ ਕਾਂਗਰਸ ਕੋਲੋਂ ਪੁਛਣਾ ਚਾਹੁੰਦੇ ਹਨ ਕਿ ਤੈਅ ਕਰ ਲਓ ਕਿ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਇੱਥੇ ਰੱਖਣਾ ਚਾਹੁੰਦੇ ਹੋ ਜਾਂ ਕਢਣਾ ਚਾਹੁੰਦੇ ਹੋ।ਰਾਜ ਸਭਾ ਵਿੱਚ ਓਬੀਸੀ ਵਰਗ ਬਾਰੇ ਲਿਆਂਦੇ ਗਏ ਬਿੱਲ ਬਾਰੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਇਹ ਸਪਸ਼ਟ ਕਰੇ ਕਿ ਉਹ ਬਿੱਲ ਦਾ ਸਮਰਥਨ ਕਰਦੀ ਹੈ ਜਾਂ ਨਹੀਂ। ਭਾਜਪਾ ਓਬੀਸੀ ਵਰਗ ਨੂੰ ਉਨ੍ਹਾਂ ਦੇ ਅਧਿਕਾਰ ਦਿਵਾ ਕੇ ਸਾਹ ਲਵੇਗੀ। ਸ਼ਾਹ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਗਏ ਯਤਨਾਂ ਦਾ ਵੀ ਜ਼ਿਕਰ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਪਾਰਟੀ ਯੂਪੀ ਦੇ ਵਿਕਾਸ ਦੀ ਗੱਲ ਕਰਦੀ ਹੈ ਪਰ ਪਿਛਲੇ 10 ਸਾਲਾਂ ’ਚ ਯੂਪੀ ’ਚ ਹੋਇਆ ਕੋਈ ਵਿਕਾਸ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਡਿਫੈਂਸ ਕਾਰੀਡੋਰ, ਪੁਰਵਾਂਚਲ ਐਕਸਪ੍ਰੈਸ ਵੇਅ ਅਤੇ ਹੋਰ ਅਨੇਕਾਂ ਆਉਣ ਵਾਲੇ ਪ੍ਰੋਜੈਕਟ ਯੂਪੀ ਦਾ ਨਕਸ਼ਾ ਬਦਲ ਦੇਣਗੇ।


