- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਨੇ ਨਲਿਨੀ ਚਿਦਾਂਬਰਮ ਨੂੰ ਦਿੱਤੀ ਰਾਹਤ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਸਾਰਦਾ ਚਿੱਟ ਫੰਡ ਘਪਲੇ ਨਾਲ ਸਬੰਧਤ ਇਕ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਪਤਨੀ ਅਤੇ ਸੀਨੀਅਰ ਵਕੀਲ ਨਲਿਨੀ ਚਿਦਾਂਬਰਮ ਵਿਰੁੱਧ ਕੋਈ ਵੀ ਸਜ਼ਾਯੋਗ ਕਾਰਵਾਈ ਕਰਨ ਤੋਂ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਰੋਕ ਦਿੱਤਾ। ਜਸਟਿਸ ਏ. ਕੇ. ਸੀਕਰੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਇਕ ਹੁਕਮ ਵਿਰੁੱਧ ਨਲਿਨੀ ਦੀ ਰਿੱਟ ‘ਤੇ ਸੁਣਵਾਈ ਦੌਰਾਨ ਈ. ਡੀ. ਨੂੰ ਨੋਟਿਸ ਵੀ ਜਾਰੀ ਕੀਤਾ। ਹਾਈ ਕੋਰਟ ਨੇ 10 ਜੁਲਾਈ ਨੂੰ ਸਾਰਦਾ ਕਾਂਡ ਨਾਲ ਸਬੰਧਤ ਇਕ ਮਾਮਲੇ ‘ਚ ਨਲਿਨੀ ਚਿਦਾਂਬਰਮ ਦੇ ਨਾਂ ਈ. ਡੀ. ਦੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਰਿੱਟ ਖਾਰਿਜ ਕਰ ਦਿੱਤੀ ਸੀ।


