- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿੱਤਾ SC/ST ਨੂੰ ਪ੍ਰਮੋਸ਼ਨ ’ਚ ਰਿਜ਼ਰਵੇਸ਼ਨ ਦੇਣ ਦਾ ਅਧਿਕਾਰ
ਨਵੀਂ ਦਿੱਲੀ – ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਮਾਮਲੇ ‘ਚ ਅਜ ਸੁਪਰੀਮ ਕੋਰਟ ਨੇ ਆਪਣਾ ਅਹਿਮ ਫੈਸਲਾ ਸੁਣਾਇਆ। ਕੋਰਟ ਨੇ 2006 ‘ਚ ਆਪਣੇ ਫੈਸਲੇ ਨੂੰ ਬਰਕਰਾਰ ਰਖਦੇ ਹੋਏ ਕਿਹਾ ਕਿ ਰਿਜ਼ਰਵੇਸ਼ਨ ਦੇ ਮਾਮਲੇ ‘ਚ 12 ਸਾਲ ਪੁਰਾਣੇ ‘ਨਾਗਰਾਜ‘ ਫੈਸਲੇ ‘ਤੇ ਫਿਰ ਤੋਂ ਵਿਚਾਰ ਕਰਨ ਦੀ ਜ਼ਰੂਰਤ ਨਹੀਂ ਹੈ। ਕੋਰਟ ਨੇ ਇਹ ਜ਼ਰੂਰ ਕਹਿ ਦਿਤਾ ਕਿ ਸੂਬੇ ਦੀਆਂ ਸਰਕਾਰਾਂ ਹੀ ਐਸ.ਸੀ./ਐਸ.ਟੀ. ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਸਕਦੀ ਹੈ। ਕੋਰਟ ਦੇ ਇਸ ਫੈਸਲੇ ਦੇ ਬਾਅਦ ਹੁਣ ਜ਼ਰੂਰੀ ਨਹੀਂ ਹੋਵੇਗਾ ਕਿ ਸਰਕਾਰ ਐਸ.ਸੀ./ਐਸ.ਟੀ. ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇਣ ਪਰ ਇਹ ਸੂਬਿਆਂ ਦੀਆਂ ਸਰਕਾਰਾਂ ਦਾ ਆਪਣਾ ਖੁਦ ਦਾ ਫੈਸਲਾ ਹੋਵੇਗਾ। ਚੀਫ ਜਸਟਿਸ ਦੀਪਕ ਮਿਸ਼ਰਾ, ਜਜ ਕੁਰੀਅਨ ਜੋਸੇਫ, ਜਜ ਰੋਹਿੰਗਟਨ ਐਫ.ਨਰੀਮਨ., ਜਜ ਸੰਜੈ ਕਿਸ਼ਨ ਕੌਲ ਅਤੇ ਜਜ ਇੰਦੂ ਮਲਹੋਤਰਾ ਦੀ ਸੰਵਿਧਾਨ ਬੈਂਚ ਨੇ ਇਸ ਮਾਮਲੇ ‘ਚ ਫੈਸਲਾ ਸੁਣਾਇਆ।


