- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਰਾਜੀਵ ਕੁਮਾਰ ਦੀ ਪਟੀਸ਼ਨ ਤੇ ਕੱਲ ਕਰੇਗੀ ਸੁਣਵਾਈ
ਨਵੀਂ ਦਿੱਲੀ – ਸੁਪਰੀਮ ਕੋਰਟ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਦੀ ਕਈ ਕਰੋੜ ਰੁਪਏ ਦੇ ਸਾਰਦਾ ਚਿਟਫੰਡ ਘਪਲਾ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵਾਲੀ ਨਵੀਂ ਪਟੀਸ਼ਨ ਤੇ ਸੁਣਵਾਈ ਲਈ ਅੱਜ ਸਹਿਮਤ ਹੋ ਗਿਆ| ਰਾਜੀਵ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਲਈ 7 ਦਿਨਾਂ ਦੀ ਮਿਆਦ ਪ੍ਰਦਾਨ ਕੀਤੀ ਗਈ ਸੀ ਅਤੇ ਇਹ ਸਮੇਂ ਸੀਮਾ 24 ਮਈ ਨੂੰ ਖਤਮ ਹੋ ਰਹੀ ਹੈ| ਇਹ ਨਵੀਂ ਪਟੀਸ਼ਨ ਵਕੀਲਾਂ ਦੀ ਪੱਛਮੀ ਬੰਗਾਲ ਵਿੱਚ ਚੱਲ ਰਹੀ ਰਾਜ ਪੱਧਰੀ ਹੜਤਾਲ ਨੂੰ ਦੇਖਦਿਆਂ ਦਾਇਰ ਕੀਤੀ ਗਈ ਹੈ| ਨਿਆਂਮੂਰਤੀ ਅਰੂਣ ਮਿਸ਼ਰਾ ਅਤੇ ਨਿਆਂਮੂਰਤੀ ਐਮ.ਆਰ. ਸ਼ਾਹ ਦੀ ਲਈਸੋਓਰ ਬੈਂਚ ਨੇ ਆਪਣੇ ਮਾਮਲੇ ਦੀ ਤੁਰੰਤ ਸੁਣਵਾਈ ਲਈ ਖੜ੍ਹੇ ਵਕੀਲਾਂ ਨੂੰ ਕਿਹਾ,”ਸਾਰੇ ਮਾਮਲਿਆਂ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ| ਇਨ੍ਹਾਂ ਪਟੀਸ਼ਨਾਂ ਨੂੰ ਕੱਲ ਸੂਚੀਬੱਧ ਕੀਤਾ ਜਾਵੇਗਾ|” ਰਾਜੀਵ ਨੇ ਆਪਣੀ ਨਵੀਂ ਪਟੀਸ਼ਨ ਵਿਚ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ| ਇਹ ਮਿਆਦ ਕੱਲ ਖਤਮ ਹੋ ਰਹੀ ਹੈ|


