- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਐਨ. ਐਕਸ ਮੀਡੀਆ ਕੇਸ ਵਿੱਚ ਪੀ. ਚਿਦਾਂਬਰਮ ਨੂੰ ਜ਼ਮਾਨਤ
ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਅੱਜ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਹਾਲਾਂਕਿ ਚਿਦਾਂਬਰਮ ਨੂੰ ਹੁਣ ਵੀ ਜੇਲ ਵਿੱਚ ਹੀ ਰਹਿਣਾ ਹੋਵੇਗਾ, ਕਿਉਂਕਿ ਉਹ ਹਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਹਿਰਾਸਤ ਵਿੱਚ ਹਨ| ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀ.ਬੀ.ਆਈ. ਹਿਰਾਸਤ ਦੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੈ| ਦੱਸਣਯੋਗ ਹੈ ਕਿ ਆਈ.ਐਨ.ਐਕਸ. ਮੀਡੀਆ ਕੇਸ ਵਿੱਚ ਸੀ.ਬੀ.ਆਈ. ਅਤੇ ਈ.ਡੀ. ਨੇ ਚਿਦਾਂਬਰਮ ਵਿਰੁੱਧ ਵੱਖ-ਵੱਖ ਕੇਸ ਦਰਜ ਕੀਤੇ ਸਨ| ਸੁਪਰੀਮ ਕੋਰਟ ਨੇ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਚਿਦਾਂਬਰਮ ਨੂੰ ਜੇਲ ਤੋਂ ਰਿਹਾਅ ਕੀਤਾ ਜਾ ਸਕਦਾ ਹੈ, ਸ਼ਰਤੀਆ ਕਿਸੇ ਹੋਰ ਕੇਸ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਨਾ ਹੋਈ ਹੋਵੇ| ਨਾਲ ਹੀ ਉਨ੍ਹਾਂ ਨੂੰ ਇਕ ਲੱਖ ਦਾ ਨਿੱਜੀ ਮੁਚਲਕਾ ਵੀ ਭਰਨਾ ਹੋਵੇਗਾ| ਕੋਰਟ ਨੇ ਇਹ ਵੀ ਕਿਹਾ ਕਿ ਜੇਲ ਤੋਂ ਰਿਹਾਈ ਹੋਣ ਤੇ ਵੀ ਉਨ੍ਹਾਂ ਨੂੰ ਪੁੱਛ-ਗਿੱਛ ਲਈ ਉਪਲੱਬਧ ਰਹਿਣਾ ਹੋਵੇਗਾ| ਫਿਲਹਾਲ ਚਿਦਾਂਬਰਮ 24 ਅਕਤੂਬਰ ਤੱਕ ਈ.ਡੀ. ਦੀ ਹਿਰਾਸਤ ਵਿੱਚ ਹਨ| ਚਿਦਾਂਬਰਮ ਨੂੰ ਟ੍ਰਾਇਲ ਕੋਰਟ ਕੋਲ ਆਪਣਾ ਪਾਸਪੋਰਟ ਜਮ੍ਹਾ ਕਰਨਾ ਹੋਵੇਗਾ ਅਤੇ ਉਹ ਕੋਰਟ ਦੀ ਮਨਜ਼ੂਰੀ ਦੇ ਬਿਨਾਂ ਦੇਸ਼ ਨਹੀਂ ਛੱਡ ਸਕਦੇ ਹਨ|


