- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਐੱਨ. ਆਰ. ਆਈਜ਼ ਨੂੰ ਵੱਡੀ ਰਾਹਤ
ਵਿਦੇਸ਼ਾਂ ‘ਚ ਰਹਿੰਦੇ ਪਰਵਾਸੀ ਭਾਰਤੀਆਂ (ਐੱਨ. ਆਰ. ਆਈਜ਼) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ‘ਦਿ ਈਸਟ ਪੰਜਾਬ ਅਰਬਨ ਰੈਂਟ ਰਿਸਟ੍ਰਿਕਸ਼ਨ ਐਕਟ’ ਦੀਆਂ ਉਨ੍ਹਾਂ ਤਜਵੀਜ਼ਾਂ ਖਿਲਾਫ ਕਿਰਾਏਦਾਰਾਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਤਜਵੀਜ਼ਾਂ ਦੇ ਤਹਿਤ ਐੱਨ. ਆਰ. ਆਈ. ਨੂੰ ਆਪਣੀ ਇਮਾਰਤ ਤੁਰੰਤ ਖਾਲੀ ਕਰਵਾਉਣ ਦਾ ਹੱਕ ਮਿਲਦਾ ਹੈ।ਭਾਰਤ ਦੇ ਮੁੱਖ ਜੱਜ ਰੰਜਨ ਗੋਗੋਈ ਅਤੇ ਦੋ ਹੋਰ ਜੱਜਾਂ ਦੀ ਬੈਂਚ ਨੇ ਅਪੀਲਾਂ ਖਾਰਜ ਕਰਦੇ ਹੋਏ ਕਿਹਾ ਹੈ ਕਿ ਉਕਤ ਐਕਟ ਦੇ ਸੈਕਸ਼ਨ-13ਬੀ ‘ਚ ਜਿੱਥੇ ਐੱਨ. ਆਰ. ਆਈ. ਨੂੰ ਕਿਰਾਏਦਾਰਾਂ ਤੋਂ ਇਮਾਰਤਾਂ ਖਾਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ, ਉੱਥੇ ਉਨ੍ਹਾਂ ‘ਤੇ ਵੀ ਕਈ ਬੰਦਿਸ਼ਾਂ ਲਾਈਆਂ ਗਈਆਂ ਹਨ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਰੈਂਟ ਐਕਟ ਦੀ ਉਕਤ ਤਜਵੀਜ਼ ਮੁਤਾਬਕ ਕੋਈ ਵੀ ਐੱਨ. ਆਰ. ਆਈ. ਹੁਣ ਪੰਜਾਬ ਅਤੇ ਚੰਡੀਗੜ੍ਹ ‘ਚ ਆਪਣੀਆਂ ਇਮਾਰਤਾਂ ‘ਚ ਬੈਠੇ ਕਿਰਾਏਦਾਰ ਤੋਂ ਤੁਰੰਤ ਇਮਾਰਤ ਖਾਲੀ ਕਰਵਾ ਸਕੇਗਾ।ਐਕਟ ‘ਚ ਤਜਵੀਜ਼ ਇਹ ਵੀ ਹੈ ਕਿ ਭਾਵੇਂ ਐੱਨ. ਆਰ. ਆਈ. ਉਸ ਇਮਾਰਤ ਦਾ ਮਾਲਕ 5 ਸਾਲ ਪਹਿਲਾਂ ਹੀ ਬਣਿਆ ਹੋਵੇ ਪਰ ਉਹ ਇਮਾਰਤ ਖਾਲੀ ਕਰਵਾਉਣ ਦਾ ਹੱਕਦਾਰ ਹੈ ਅਤੇ ਇਸ ਦੇ ਲਈ ਉਸ ਨੂੰ ਕੰਟਰੋਲਰ ਤੋਂ ਸਿਰਫ ਅਪੀਲ ਕਰਨੀ ਪਵੇਗੀ।


