ਸੁਪਰੀਮ ਕੋਰਟ ਵਲੋਂ ਚੀਫ ਜਸਟਿਸ ਵਿਰੁੱਧ ਸੈਕਸ ਸ਼ੋਸ਼ਣ ਮਾਮਲੇ ਵਿੱਚ ਵਕੀਲ ਬੈਂਸ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਚੀਫ ਜਸਟਿਸ ਰੰਜਨ ਗੋਗੋਈ ਵਿਰੁੱਧ ਸੈਕਸ ਸ਼ੋਸ਼ਣ ਦੋਸ਼ ਦੇ ਮਾਮਲੇ ਵਿੱਚ ਖੁਦ ਨੋਟਿਸ ਲੈਂਦੇ ਹੋਏ ਵਕੀਲ ਉਤਸਵ ਬੈਂਸ ਨੂੰ ਨੋਟਿਸ ਜਾਰੀ ਕੀਤਾ| ਜੱਜ ਅਰੁਣ ਮਿਸ਼ਰਾ, ਰੋਹਿੰਟਨ ਨਰੀਮਨ ਅਤੇ ਦੀਪਕ ਗੁਪਤਾ ਦੀ ਨਵ ਗਠਿਤ ਬੈਂਚ ਨੇ ਵਕੀਲ ਬੈਂਸ ਨੂੰ ਨੋਟਿਸ ਜਾਰੀ ਕੀਤਾ| ਐਡਵੋਕੇਟ ਬੈਂਸ ਨੇ ਸੁਪਰੀਮ ਕੋਰਟ ਵਿੱਚ ਇਕ ਹਲਫਨਾਮਾ ਦਾਇਰ ਕਰ ਕੇ ਦਾਅਵਾ ਕੀਤਾ ਸੀ ਕਿ ਚੀਫ ਜਸਟਿਸ ਨੂੰ ਝੂਠੇ ਮਾਮਲੇ ਵਿੱਚ ਫਸਾ ਕੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜ਼ਬੂਰ ਕਰਨ ਦੇ ਮਕਸਦ ਨਾਲ ਯੋਜਨਾ ਬਣਾਈ ਗਈ ਸੀ| ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਯਾਨੀ 24 ਅਪ੍ਰੈਲ ਨੂੰ ਹੋਵੇਗੀ| ਸੁਪਰੀਮ ਕੋਰਟ ਨੇ ਨੋਟਿਸ ਵਿੱਚ ਐਡਵੋਕੇਟ ਤੋਂ ਹਲਫਨਾਮੇ ਦੇ ਪੈਰਾ 17 ਅਤੇ 20 ਦਾ ਵੇਰਵਾ ਦੇਣ ਅਤੇ ਇਸ ਸੰਬੰਧ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ ਹੈ| ਬੈਂਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਸਾਬਕਾ ਮਹਿਲਾ ਕਰਮਚਾਰੀ ਦਾ ਪ੍ਰਤੀਨਿਧੀਤੱਵ ਕਰਨ ਲਈ ਅਤੇ ਇੱਥੇ ਪ੍ਰੈੱਸ ਕਲੱਬ ਆਫ ਇੰਡੀਆ ਵਿੱਚ ਪੱਤਰਕਾਰ ਸੰਮੇਲਨ ਦਾ ਆਯੋਜਨ ਕਰਨ ਵਾਲੇ ਵਿਅਕਤੀ ਦਾ ਇੰਤਜ਼ਾਮ ਕਰਨ ਲਈ ਡੇਢ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ|

VIA PUNJAB