- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਵਾਟਸਐਪ ਅਤੇ ਫੇਸਬੁੱਕ ਨੂੰ ਨੋਟਿਸ ਜਾਰੀ
ਨਵੀਂ ਦਿੱਲੀ – ਵਾਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਤੁਹਾਡੇ ਕੋਲ 2-3 ਟ੍ਰਿਲਿਅਨ ਦੀ ਕੰਪਨੀ ਹੋਵੇ ਪਰ ਲੋਕਾਂ ਦੀ ਨਿੱਜਤਾ ਇਸ ਤੋਂ ਕਿਤੇ ਜ਼ਿਆਦਾ ਕੀਮਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਫੇਸਬੁੱਕ ਅਤੇ ਵਾਟਸਐਪ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰਦਿਆਂ ਵਾਟਸਐਪ ਤੋਂ ਉਨ੍ਹਾਂ ਦੀ ਨਵੀਂ ਪ੍ਰਾਈਵੇਸੀ ਨੀਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਪ੍ਰਤਿਕਿਰਿਆ ਮੰਗੀ ਹੈ, ਜਿਸ ਨੂੰ ਦੇਸ਼ ਵਿੱਚ ਇਸ ਸਾਲ ਜਨਵਰੀ ਵਿੱਚ ਲਾਗੂ ਕੀਤਾ ਗਿਆ ਸੀ। ਹੁਣ ਇਸ ਮਾਮਲੇ ਤੇ ਚਾਰ ਹਫ਼ਤਿਆਂ ਤੋਂ ਬਾਅਦ ਦੁਬਾਰਾ ਸੁਣਵਾਈ ਹੋਵੇਗੀ।ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਲੋਕਾਂ ਨੂੰ ਸ਼ੱਕ ਹੈ ਕਿ ਉਹਨਾਂ ਦੀ ਨਿੱਜਤਾ ਖਤਰੇ ਵਿੱਚ ਹੈ ਅਤੇ ਉਹਨਾਂ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ ਹੈ। ਇਸ ਦੌਰਾਨ ਕੋਰਟ ਨੇ ਕਿਹਾ ਕਿ ਤੁਹਾਡੀ 2-3 ਟ੍ਰਿਲਿਅਨ ਡਾਲਰ ਦੀ ਕੰਪਨੀ ਤੋਂ ਵੀ ਜ਼ਿਆਦਾ ਜ਼ਰੂਰੀ ਲੋਕਾਂ ਦੀ ਨਿੱਜਤਾ ਹੈ।ਪਟੀਸ਼ਨ ਵਿੱਚ ਕਿਹਾ ਗਿਆ ਕਿ ਵਾਟਸਐਪ ਨੇ ਯੂਰਪ ਅਤੇ ਭਾਰਤ ਲਈ ਵੱਖ-ਵੱਖ ਪੈਮਾਨੇ ਅਪਣਾਏ ਹਨ। ਇਸ ਤੇ ਵਾਟਸਐਪ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਯੂਰਪ ਵਿੱਚ ਨਿੱਜਤਾ ਤੇ ਵਿਸ਼ੇਸ਼ ਕਾਨੂੰਨ ਹੈ, ਜੇ ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਕਾਨੂੰਨ ਹੈ ਤਾਂ ਇਸ ਦੀ ਪਾਲਨਾ ਕੀਤੀ ਜਾਵੇਗੀ।


