ਸੁਪਰੀਮ ਕੋਰਟ ਵਿੱਚ 6 ਅਗਸਤ ਤੋਂ ਅਯੁਧਿਆ ਮਾਮਲੇ ਦੀ ਹੋਵੇਗੀ ਰੋਜਾਨਾ ਸੁਣਵਾਈ

ਨਵੀਂ ਦਿੱਲੀ – ਅਯੁੱਧਿਆ ਵਿੱਚ ਰਾਮ ਮੰਦਰ ਅਤੇ ਬਾਬਰੀ ਮਸਜਿਦ ਵਿਵਾਦ ਦੀ ਹੁਣ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ| ਵਿਚੋਲਗੀ ਦੀ ਕੋਸ਼ਿਸ਼ ਫੇਲ ਹੋਣ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ਸੁਣਵਾਈ ਲਈ ਅੱਗੇ ਦੀ ਰੂਪਰੇਖਾ ਤੈਅ ਕੀਤੀ| ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਉਦੋਂ ਤੱਕ ਚੱਲੇਗੀ, ਜਦੋਂ ਤੱਕ ਕੋਈ ਨਤੀਜਾ ਨਹੀਂ ਨਿਕਲ ਜਾਂਦਾ| ਵੀਰਵਾਰ ਨੂੰ ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਫਾਈਨਲ ਰਿਪੋਰਟ ਪੇਸ਼ ਕੀਤੀ ਸੀ| ਕੋਰਟ ਨੇ ਪਹਿਲਾਂ ਹੀ ਕਿਹਾ ਸੀ ਕਿ ਜੇਕਰ ਆਪਸੀ ਸਹਿਮਤੀ ਨਾਲ ਕੋਈ ਹੱਲ ਨਹੀਂ ਨਿਕਲਦਾ ਹੈ ਤਾਂ ਰੋਜ਼ਾਨਾ ਸੁਣਵਾਈ ਹੋਵੇਗੀ| ਇਹ ਫੈਸਲਾ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਸੰਵਿਧਾਨਕ ਬੈਂਚ ਨੇ ਕੀਤਾ| ਇਸ ਬੈਂਚ ਵਿੱਚ ਜਸਟਿਸ ਐਸ.ਏ. ਬੋਬਡੇ, ਜਸਟਿਸ ਵੀ.ਆਈ. ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ.ਏ. ਨਜੀਰ ਸ਼ਾਮਲ ਹਨ|

VIA PUNJAB