- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਹੁ-ਕਰੋੜੀ ਸ਼ਾਰਦਾ ਚਿੱਟ ਫੰਡ ਘੁਟਾਲਾ ਕੇਸ ’ਚ ਪੱਛਮੀ ਬੰਗਾਲ ਕਾਡਰ ਦੇ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ ’ਤੇ ਸੀਬੀਆਈ ਵੱਲੋਂ ਦਿੱਤੀ ਗਈ ਚੁਣੌਤੀ ਦੇ ਆਧਾਰ ’ਤੇ ਉਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਵੀ ਕਿਹਾ ਕਿ ਜਾਂਚ ਏਜੰਸੀ ਸੁਪਰੀਮ ਕੋਰਟ ਨੂੰ ਤਸੱਲੀ ਕਰਵਾਏ ਕਿ ਸਾਬਕਾ ਕੋਲਕਾਤਾ ਪੁਲੀਸ ਕਮਿਸ਼ਨਰ ਨੂੰ ਹਿਰਾਸਤ ’ਚ ਲੈਣ ਦੀ ਲੋੜ ਕਿਉਂ ਹੈ। ਸ੍ਰੀ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਰਾਜੀਵ ਕੁਮਾਰ ਪਹਿਲਾਂ ਕੁਝ ਸਮੇਂ ਲਈ ਭਗੌੜਾ ਰਿਹਾ ਅਤੇ ਉਸ ਨੇ ਜਾਂਚ ਨਾਲ ਸਬੰਧਤ ਸਮੱਗਰੀ ਨੂੰ ਖੁਰਦ-ਬੁਰਦ ਕਰ ਦਿੱਤਾ।


