- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਨਸਨਟਰੇਟਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਇਹ ਉੱਦਮ ਸੁਸਾਇਟੀ ਦੇ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਕੀਤਾ ਹੈ ਜਿਨ੍ਹਾਂ ਦੇ ਸਹਿਯੋਗ ਵਿਚ ਸ. ਪ੍ਰਿਥੀਪਾਲ ਸਿੰਘ ਬਸਰਾ ਤੇ ਸ. ਭਵਦੀਪ ਸਿੰਘ ਢਿੱਲੋਂ ਨੇ ਹਿੱਸਾ ਪਾਇਆ ਹੈ। ਭੇਜੇ ਗਏ ਇਹ ਕੰਨਸਨਟਰੇਟਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਬੀਤੇ ਕੱਲ੍ਹ ਪ੍ਰਾਪਤ ਕੀਤੇ, ਜੋ ਅੱਗੇ ਕੋਵਿਡ ਕੇਅਰ ਕੇਂਦਰਾਂ ਵਿਚ ਭੇਜੇ ਜਾਣਗੇ। ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵੱਲੋਂ 100 ਕੰਨਸਨਟਰੇਟਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ 15 ਕੰਨਸਨਟਰੇਟਰ ਪੁੱਜੇ ਹਨ। ਬਾਕੀ ਕੰਨਸਨਟਰੇਟਰ ਵੀ ਸੁਸਾਇਟੀ ਵੱਲੋਂ ਜਲਦ ਭੇਜੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਖ-ਵੱਖ ਜ਼ਿਲ੍ਹਿਆਂ ਅੰਦਰ ਵਿਸ਼ੇਸ਼ ਵਾਰਡ ਬਣਾਏ ਗਏ ਹਨ ਜਿਥੇ ਲੋੜ ਪੈਣ ’ਤੇ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਲਈ ਆਕਸੀਜਨ ਦਿੱਤੀ ਜਾਂਦੀ ਹੈ। ਹੁਣ ਤੱਕ 5 ਵਾਰਡ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ 3 ਹੋਰ ਜਲਦ ਕਾਰਜਸ਼ੀਲ ਕੀਤੇ ਜਾਣਗੇ। ਇਸੇ ਦੇ ਚੱਲਦਿਆਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਅੱਗੇ ਆ ਰਹੀਆਂ ਹਨ।


