ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ – ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਵਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ ‘ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ਪੰਜਾਬ ਸਰਕਾਰ ਨੂੰ ਦਿਤੀ ਹੈ।ਇਸ ਦੇ ਨਾਲ ਹੀ ਸਹਿਣੀ ਦੀ ਪਟੀਸ਼ਨ ਤੇ ਜਵਾਬ ਦੇਣ ਲਈ ਸਰਕਾਰ ਨੂੰ 28 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ। ਇਹ ਹੁਕਮ ਹਾਈ ਕੋਰਟ ਦੇ ਜਜ ਜਸਟਿਸ ਜੀ ਐਸ ਗਿਲ ਦੀ ਅਦਾਲਤ ਵਲੋਂ ਦਿਤੇ ਗਏ। ਸੈਣੀ ਨੇ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ ‘ਤੇ ਉਨ੍ਹਾਂ ਵਿਰੁਧ ਵਿਢੀ ਜਾਣ ਵਾਲੀ ਕਿਸੇ ਸੰਭਾਵੀ ਕਾਰਵਾਈ ਦਾ ਖ਼ਦਸ਼ਾ ਪ੍ਰਗਟਾਇਆ ਸੀ।

VIA PUNJAB