- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਸੂਚਨਾ ਕੇਂਦਰ ਵਿਖੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਸ੍ਰੀ ਜੁਗਲ ਕੋਹਲੀ, ਸੰਦੀਪ ਕੌਰ, ਸ੍ਰੀਮਤੀ ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਸ੍ਰੀ ਚਰਨਕਮਲ, ਸ੍ਰੀ ਜਤਿੰਦਰ ਰਾਜੂ, ਸ੍ਰੀਮਤੀ ਵੀਨਾ ਮੰਗਲਾ, ਸ. ਦਿਲਬਾਗ ਸਿੰਘ, ਸ. ਰਵਿੰਦਰ ਸਿੰਘ, ਸ. ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।


