- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ ਵਿਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਦਿੱਤਾ ਸੱਦਾ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਪ੍ਰਵਾਨ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਉਹ 23 ਨਵੰਬਰ 2018 ਦੇ ਸਮਾਗਮ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚਣਗੇ, ਜਿਥੇ ਉਹ ਆਪਣੇ ਸੰਬੋਧਨ ਰਾਹੀਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦੇਣਗੇ ਅਤੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕਰਵਾਏ ਸੋਨੇ ਚਾਂਦੀ ਦੇ ਵਿਸ਼ੇਸ਼ ਯਾਦਗਾਰੀ ਸਿੱਕੇ ਵੀ ਸੰਗਤ ਅਰਪਣ ਕਰਨਗੇ। ਸ੍ਰੀ ਬਦਨੌਰ ਨੂੰ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਜਾ ਕੇ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਸ. ਦਰਸ਼ਨ ਸਿੰਘ ਲੌਂਗੋਵਾਲ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦਿੱਤੇ ਸੱਦੇ ਨੂੰ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਖੁਸ਼ੀ-ਖੁਸ਼ੀ ਪ੍ਰਵਾਨ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਸ ਸਾਲ 22 ਤੇ 23 ਨਵੰਬਰ 2018 ਨੂੰ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਜਾ ਚੁੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਹ ਅਪੀਲ ਕਰ ਚੁੱਕੇ ਹਨ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਮਤਿ ਦੇ ਸਰਬਸਾਂਝੇ ਅਤੇ ਸਾਂਝੀਵਾਲਤਾ ਦੇ ਸਿਧਾਂਤ ਅਨੁਸਾਰ ਹੀ ਮਨਾਇਆ ਜਾਵੇ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹੀ ਸਾਰੇ ਸ਼ਾਮਲ ਹੋਣ।


