- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ : ਡੀ.ਸੀ.
ਜਲੰਧਰ – ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਕੋਦਰ ਗੋਲੀ ਕਾਂਡ ਵਿਚ ਜਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖਰਚ ਦੇਵੇਗੀ। ਦੋਵੇਂ ਅਧਿਕਾਰੀ ਜੋ ਅੱਜ ਸਥਾਨਕ ਗਲੋਬਲ ਹਸਪਤਾਲ ਵਿਚ ਜ਼ੇਰੇ ਇਲਾਜ਼ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦਾ ਹਾਲ ਪੁੱਛਣ ਗਏ ਨੇ ਕਿਹਾ ਕਿ ਜਖਮੀ ਨੌਜਵਾਨ ਹੋਸ਼ ਵਿੱਚ ਹੈ ਅਤੇ ਗੱਲਬਾਤ ਕਰ ਰਿਹਾ ਹੈ । ਉਹਨਾਂ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਨੂੰ ਜਖਮੀ ਨੌਜਵਾਨ ਨੂੰ ਵਧੀਆ ਇਲਾਜ਼ ਪ੍ਰਦਾਨ ਕਰਨ ਲਈ ਹਿਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ । ਦੋਵੇਂ ਅਧਿਕਾਰੀ ਹਸਪਤਾਲ ਦੇ ਆਈ ਸੀ ਯੂ ਦੇ ਵਿਚ ਗਏ ਅਤੇ ਉਹਨਾਂ ਨੇ ਜਖਮੀ ਨੌਜਵਾਨ ਨਾਲ ਗੱਲਬਾਤ ਕਰਕੇ ਉਸ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਡਾ ਨਵਜੋਤ ਦਹੀਆ ਅਤੇ ਡਾ ਇੰਦਰਜੀਤ ਸੂਦ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਖਮੀ ਨੌਜਵਾਨਾਂ ਦਾ ਸਫਲ ਓਪਰੇਸ਼ਨ ਕਰ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ ਉਸ ਦੇ ਇਲਾਜ਼ ਵਿਚ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਨੌਜਵਾਨ ਹੁਣ ਖ਼ਤਰੇ ਤੋਂ ਬਾਹਰ ਹੈ ਅਤੇ ਉਸ ਦੀ ਹਾਲਾਤ ਵਿਚ ਨਿਰੰਤਰ ਸੁਧਾਰ ਹੋ ਰਿਹਾ ਹੈ ।


