- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਾਂਗੇ – ਕੈਪਟਨ ਅਮਰਿੰਦਰ ਸਿੰਘ
ਸ਼ਾਂਤਮਈ ਮਾਹੌਲ ਸਦਕਾ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਸੂਬਾ ਬਣ ਕੇ ਉੱਭਰਿਆ
ਚੰਡੀਗੜ੍ਹ – ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ ‘ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਸੂਬੇ ਦੀ ਸ਼ਾਂਤੀ ਨੂੰ ਢਾਹ ਲੱਗਣ ਦੀ ਆਗਿਆ ਨਹੀਂ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਘੱਟ ਗਿਣਤੀਆਂ, ਕਮਜ਼ੋਰ ਤਬਕਿਆਂ ਅਤੇ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਰਾਖੀ ਲਈ ਨਿੱਠ ਕੇ ਕੰਮ ਕਰ ਰਹੀ ਹੈ ਕਿਉਂਕਿ ਸ਼ਾਂਤੀ ਨੂੰ ਯਕੀਨੀ ਬਣਾਉਣ ਤੋਂ ਬਿਨਾਂ ਸੂਬੇ ਵਿੱਚ ਨਿਵੇਸ਼ ਜਾਂ ਉਦਯੋਗਿਕ ਵਿਕਾਸ ਸੰਭਵ ਨਹੀਂ ਹੋ ਸਕਦਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਾਂਤੀ ਨਹੀਂ ਹੁੰਦੀ, ਉੱਥੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਕਾਇਮ ਹੋਣ ਕਰਕੇ ਪੰਜਾਬ ਹੁਣ ਨਿਵੇਸ਼ ਲਈ ਤਰਜੀਹੀ ਸੂਬੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਅਮਨ-ਸ਼ਾਂਤੀ ਅਤੇ ਆਰਥਿਕ ਤਰੱਕੀ ਚਾਹੁੰਦੇ ਹਨ ਅਤੇ ਉਹ (ਮੁੱਖ ਮੰਤਰੀ) ਪੂਰੀ ਤਰ੍ਹਾਂ ਦ੍ਰਿੜ ਹਨ ਕਿ ਇਸ ਸ਼ਾਂਤਮਈ ਮਾਹੌਲ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਇਨਸਾਨ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਆਪਣੇ ਯਤਨ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਬਹੁਤ ਔਖੇ ਦੌਰ ਵਿੱਚੋਂ ਗੁਜ਼ਰਿਆ ਅਤੇ ਅੱਤਵਾਦ ਦੇ ਕਾਲੇ ਦੌਰ ਦੌਰਾਨ 35 ਹਜ਼ਾਰ ਲੋਕ ਸ਼ਹੀਦ ਹੋਏ ਅਤੇ 1700 ਪੁਲਿਸ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਕਿਹਾ ਕਿ ਅਜਿਹੇ ਦੌਰ ਵਿੱਚੋਂ ਨਿਕਲਣ ਲਈ ਪੰਜਾਬ ਨੂੰ ਬਹੁਤ ਲੰਮਾ ਸਮਾਂ ਜੂਝਣਾ ਪਿਆ ਅਤੇ ਉਹ ਕਿਸੇ ਵੀ ਸੂਰਤ ਵਿੱਚ ਸੂਬੇ ਦੀ ਸ਼ਾਂਤੀ ਨੂੰ ਮੁੜ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਪੰਜਾਬ ਪੁਲਿਸ ਨੇ 2378 ਗੈਂਗਸਟਰਾਂ ਨੂੰ ਅਸਰਹੀਣ ਕੀਤਾ, 1349 ਹਥਿਆਰ ਬਰਾਮਦ ਕੀਤੇ, ਖੋਹੇ ਗਏ 614 ਵਾਹਨ ਬਰਾਮਦ ਕੀਤੇ ਅਤੇ 32 ਅੱਤਵਾਦੀ ਗਿਰੋਹ ਫੜੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ,”ਇਹ ਯਤਨ ਜਾਰੀ ਰਹਿਣਗੇ ਅਤੇ ਜੇਕਰ ਲੋੜ ਪਈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।”


