- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਦੇ ਲੋਕਾਂ ਦੀ ਸਕਰਿਨਿੰਗ ਕਰਕੇ ਮੁਫਤ ਇਲਾਜ ਕਰਵਾਇਆ ਜਾਵੇਗਾ – ਸਿਹਤ ਮੰਤਰੀ
ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵੱਖ-ਵੱਖ ਬਿਮਾਰੀਆਂ ਅਤੇ ਉਨਾਂ ਨਾਲ ਸਬੰਧਤ ਖੇਤਰਾਂ ਦਾ ਪਤਾ ਲਗਾਉਣ ਲਈ ਸੂਬੇ ਵਿਚ ਲੋਕਾਂ ਦੀ ਸਕਰਿਨਿੰਗ ਕਰਵਾਈ ਜਾ ਰਹੀ ਹੈ| ਇਸ ਦੇ ਤਹਿਤ ਲੋਕਾਂ ਦੀ ਬਿਮਾਰੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ| ਸ੍ਰੀ ਵਿਜ ਨੇ ਕਿਹਾ ਕਿ ਰਾਜ ਵਿਚ ਕੈਂਸਰ ਦੇ ਇਲਾਜ ਲਈ ਅੰਬਾਲਾ ਵਿਚ ਤੀਜੇ ਕੈਂਸਰ ਕੇਅਰ ਸੈਂਟਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਰਾਜ ਦੇ ਲੋਕਾਂ ਨੂੰ ਵਧੀਆ ਕੈਂਸਰ ਦੇ ਇਲਾਜ ਦੀ ਸਹੂਲਤ ਮਿਲੇਗੀ| ਉਨਾਂ ਕਿਹਾ ਕਿ ਸੂਬੇ ਵਿਚ ਕੈਂਸਰ ਦੇ ਮਰੀਜਾਂ ਨੂੰ ਇਸ ਹਸਪਤਾਲ ਵਿਚ ਕਿਸੇ ਤਰਾਂ ਦੀ ਦਿਕੱਤ ਨਹੀਂ ਹੋਵੇਗੀ| ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ 1000 ਲੋਕਾਂ ‘ਤੇ ਇਕ ਡਾਕਟਰ ਹੋਣਾ ਚਾਹੀਦਾ ਹੈ, ਜਦੋਂ ਕਿ ਦੇਸ਼ ਵਿਚ 1800 ਲੋਕਾਂ ‘ਤੇ ਇਕ ਡਾਕਟਰ ਹੈ| ਇਸ ਲਈ ਸੂਬੇ ਵਿਚ ਡਾਕਟਰਾਂ ਦੀ ਕਮੀ ਦੂਰ ਕਰਨ ਲਈ ਸਾਡੀ ਸਰਕਾਰ ਨੇ 995 ਡਾਕਟਰਾਂ ਦੀ ਭਰਤੀ ਕੀਤੀ ਹੈ| ਇਸ ਤੋਂ ਇਲਾਵਾ, ਹਰਿਆਣਾ ਦੇ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਕਰਨ ਵਾਲੇ ਡਾਕਟਰਾਂ ਨੂੰ ਸੂਬੇ ਵਿਚ ਸੇਵਾ ਕਰਨੀ ਲਾਜਿਮੀ ਹੋਵੇਗੀ| ਇਸ ਲਈ ਛੇਤੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ|


