- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚਲੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ
ਚੰਡੀਗੜ – ਭੂਮੀ ਸਿਹਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਤੰਦਰਸਤ ਪੰਜਾਬ ਤਹਿਤ ਸੂਬੇ ਦੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ ਹਨ। ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂੰ ਨੇ ਦੱÎਸਿਆ ਕਿ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਇਹ ਨਕਸ਼ੇ ਮਿੱਟੀ ਦੀ ਪੌਸ਼ਟਿਕਤਾ ਅਤੇ ਫਸਲ ਦੀ ਪੈਦਾਵਾਰ ਵਿੱਚ ਸੁਧਾਰ ਕਰਨ ਅਤੇ ਰਸਾਇਣਿਕ ਖਾਦਾਂ ਦੀ ਸੰਜਮ ਨਾਲ ਵਰਤੋਂ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਅਕਾਰੀਆਂ ਵੱਲੋਂ ਭੂਮੀ ਸਿਹਤ ਕਾਰਡ ਸਕੀਮ ਤਹਿਤ 12581 ਪਿੰਡਾਂ ਵਿੱਚੋਂ ਮਿੱਟੀ ਦੇ ਤਕਰੀਬਨ 17 ਲੱਖ ਨਮੂਨੇ ਲਏ ਗਏ ਅਤੇ 20 ਲੱਖ ਭੂਮੀ ਸਿਹਤ ਕਾਰਡ ਤਿਆਰ ਕੀਤੇ ਗਏ ਹਨ। ਇਸ ਤੋਂ ਬਾਅਦ ਇਸ ਡਾਟੇ ਦੀ ਵਰਤੋਂ ਜੀ.ਪੀ.ਐਸ. ਨਾਲ ਕਰਕੇ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ।
ਸ. ਪੰਨੂੰ ਨੇ ਦੱਸਿਆ ਕਿ ਬਲਾਕ ਅਨੁਸਾਰ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕਰਨ ਅਤੇ ਸੂਬੇ ਵਿਚਲੇ 150 ਬਲਾਕਾਂ ਦੇ 12581 ਪਿੰਡਾਂ ਵਿੱਚ ਇਹ ਨਕਸ਼ੇ ਲਗਾਉਣ ਲਈ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਇਨਾਂ ਨਕਸ਼ਿਆਂ ਰਾਹੀਂ ਜ਼ਮੀਨ ਦੇ 8 ਖੁਰਾਕੀ ਤੱਤ ਜਿਵੇਂ ਆਰਗੈਨਿਕ ਕਾਰਬਨ, ਫਾਸਫੋਰਸ , ਪੋਟਾਸ਼, ਸਲਫ਼ਰ, ਜ਼ਮੀਨ ਪੀ.ਐਚ, ਜ਼ਿੰਕ, ਲੋਹਾ ਅਤੇ ਮੈਗਨੀਜ਼ ਦੀ ਮਾਤਰਾ ਦਰਸਾਈ ਗਈ ਹੈ। ਇਨਾਂ ਨਕਸ਼ਿਆਂ ਵਿੱਚ ਜ਼ਮੀਨ ਦੇ 8 ਖੁਰਾਕੀ ਤੱਤਾਂ ਦੀ ਉਪਲੱਬਧਤਾ ਵੱਖ-ਵੱਖ ਰੰਗਾਂ ਨਾਲ ਵਿਖਾਈ ਗਈ ਹੈ, ਜਿਸ ਵਿੱਚ ਲਾਲ ਰੰਗ ਤੱਤ ਦੀ ਘਾਟ ਅਤੇ ਹਰਾ ਰੰਗ ਤੱਤ ਦੀ ਜ਼ਮੀਨ ਵਿੱਚ ਬਹੁਤਾਤ ਨੂੰ ਦਰਸਾਉਂਦਾ ਹੈ, ਜਦੋਂ ਕਿ ਪੀਲਾ ਰੰਗ ਜ਼ਮੀਨ ਦਾ ਖੁਰਾਕੀ ਪੱਧਰ ਆਮ ਵਾਂਗ ਹੋਣ ਦਾ ਪ੍ਰਤੀਕ ਹੈ। ਮਿਸ਼ਨ ਡਾਇਰੈਕਟਰ ਨੇ ਦੱਸਿਆ ਕਿ ਹਰੇਕ ਬਲਾਕ ਲਈ ਜ਼ਮੀਨ ਦੇ ਖੁਰਾਕੀ ਤੱਤਾਂ ਦੇ ਇਹ ਨਕਸ਼ੇ ਤਿਆਰ ਕਰਕੇ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਜਿਵੇਂ ਸਹਿਕਾਰੀ ਸਭਾਵਾਂ, ਪੰਚਾਇਤ ਘਰਾਂ ਅਤੇ ਗੁਰਦੁਆਰੇ ਦੇ ਨਜ਼ਦੀਕ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਤੋਂ ਲਾਭ ਉਠਾ ਸਕਣ। ਉਨਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਦਾ ਟੀਚਾ ਹੈ ਕਿ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਇਹ ਨਕਸ਼ੇ ਸਮੁੱਚੇ ਪਿੰਡਾਂ ਵਿੱਚ ਲਗਾਏ ਜਾਣ। ਉਨਾਂ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਰਸਾਇਣਿਕ ਖਾਦਾਂ ਦੀ ਬਿਨਾਂ ਸਿਫ਼ਾਰਿਸ਼, ਲੋੜ ਤੋਂ ਜ਼ਿਆਦਾ ਵਰਤੋਂ ਨਾਲ ਜ਼ਮੀਨ ਦੇ ਖੁਰਾਕੀ ਤੱਤਾਂ ਅਤੇ ਫ਼ਸਲ ਦੀ ਪੈਦਾਵਾਰ ‘ਤੇ ਮਾੜਾ ਪ੍ਰਭਾਵ ਪੈਣ ਦੇ ਨਾਲ ਨਾਲ ਕਿਸਾਨਾਂ ਦੀ ਆਮਦਨ ‘ਤੇ ਵੀ ਬੁਰਾ ਪ੍ਰਭਾਵ ਪਿਆ ਹੈ। ਸ. ਪੰਨੂੰ ਨੇ ਆਸ ਜਤਾਈ ਇਸ ਉਪਰਾਲੇ ਅਤੇ ਇਸ ਸਬੰਧੀ ਵਿੱਢੀ ਜਾਗਰੂਕਤਾ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸ. ਪੰਨੂੰ ਨੇ ਦੱਸਿਆ ਕਿ ਸੂਬੇ ਭਰ ਵਿੱਚੋਂ ਭਰੇ ਗਏ ਨਮੂਨਿਆਂ ਵਿੱਚੋਂ 1,09,244 ਵਿੱਚ ਜ਼ਿੰਕ, 99,978 ਵਿੱਚ ਸਲਫ਼ਰ, 1,10,632 ਵਿੱਚ ਲੋਹੇ ਅਤੇ 4,55,592 ਵਿੱਚ ਮੈਗਨੀਜ਼ ਦੀ ਘਾਟ ਪਾਈ ਗਈ ਹੈ। ਉਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਨੂੰ ਪੋਟਾਸ਼ ਦੀ ਘਾਟ ਵਾਲੇ ਖੇਤਰਾਂ ਵਿੱਚ ਐਨ.ਪੀ.ਕੇ. ਅਤੇ ਐਮ.ਓ.ਪੀ. ਅਤੇ ਜ਼ਿੰਕ ਅਤੇ ਸਲਫ਼ਰ ਦੀ ਘਾਟ ਵਾਲੇ ਖੇਤਰਾਂ ਵਿੱਚ ਕ੍ਰਮਵਾਰ ਜ਼ਿੰਕ ਸਲਫੇਟ ਅਤੇ ਜਿਪਸਮ ਦੀ ਢੁਕਵੀਂ ਸਪਲਾਈ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਇਨਾਂ ਦੀ ਸਪਲਾਈ ਕੀਤੀ ਜਾ ਸਕੇ।


