- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ ਖਰੀਦ ਦੇ 29ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 29 ਵੇਂ ਦਿਨ 80552 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 80413 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 139 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 80413 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 26978.99 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 20719 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 15687 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7525.15 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 5620.1 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੀ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 3883 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 29 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 12794784.88 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


