- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ
ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ ਤੇ ਸ਼ਰਾਬ ਦਾ ਵੀ ਕੀਤਾ ਜਾਵੇਗਾ ਉਤਪਾਦਨ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗੰਨੇ ਅਤੇ ਚੀਨੀ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਲਈ ਨਵੀਂ ਨੀਤੀ ਅਤੇ ਸੁਧਾਰ ਲਿਆਉਣ ਸਬੰਧੀ ਸਿਫਾਰਸ਼ਾਂ ਦੇਣ ਲਈ ਬਣਾਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਅਤੇ ਗੰਨਾ ਕਮਿਸ਼ਨਰ ਸ੍ਰੀ ਜਸਵੰਤ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਲਈ ਉਚੇਚੇ ਤੌਰ ‘ਤੇ ਬੁਲਾਏ ਗਏ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼, ਨਵੀਂ ਦਿੱਲੀ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਪ੍ਰਕਾਸ਼ ਨਾਇਕਨਵਾਰੇ ਦੇਸ਼ ਵਿੱਚ ਖੰਡ ਸਨਅਤ ਦੀ ਮੌਜੂਦਾ ਸਥਿਤੀ ਅਤੇ ਕੇਂਦਰ ਸਰਕਾਰ ਵਲੋਂ ਇਥਾਨੋਲ ਆਦਿ ਲਈ ਜਾਰੀ ਨੀਤੀ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਮੌਜੂਦਾ ਨੀਤੀਆਂ ਅਤੇ ਪ੍ਰਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਯੋਜਨਾ ਬਾਰੇ ਵਿਚਾਰ ਉਪਰੰਤ ਰਾਜ ਵਿਚਲੀਆਂ ਘਾਟੇ ਵਿੱਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਕਰਨ ਲਈ ਇਨਾਂ ਦੇ ਆਧੁਨਿਕੀਕਰਨ, ਡਿਸਟਿਲਰੀ ਸਥਾਪਤ ਕਰਕੇ ਇਥਾਨੋਲ ਦਾ ਉਤਪਾਦਨ ਅਤੇ ਕੋ-ਜਨਰੇਸ਼ਨ ਪਲਾਂਟ ਲਗਾਉਣ ਆਦਿ ਸਬੰਧੀ ਯੋਜਨਾਂ ਨੂੰ ਪ੍ਰਵਾਨ ਕੀਤਾ ਗਿਆ। ਸ. ਰੰਧਾਵਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਗੁਰਦਾਸਪੁਰ ਵਿਖੇ 5000 ਟੀ.ਸੀ.ਡੀ ਦੀ ਸਮਰੱਥਾ ਵਾਲਾ ਅਤਿ-ਆਧੁਨਿਕ ਸ਼ੂਗਰ ਪਲਾਂਟ ਅਤੇ 100 ਕੇ.ਐਲ.ਪੀ.ਡੀ ਦੀ ਸਮਰੱਥਾ ਡਿਸਟਿਲਰੀ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿੱਚ ਚੀਨੀ ਦੇ ਉਤਪਾਦਨ ਤੋਂ ਇਲਾਵਾ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬਟਾਲਾ ਵਿਖੇ 3500 ਟੀ.ਸੀ.ਡੀ ਦੀ ਸਮਰਥਾ ਜਿਸ ਵਿੱਚ 5000 ਟੀ.ਸੀ.ਡੀ ਤੱਕ ਵਾਧੇ ਦਾ ਪ੍ਰਾਵਧਾਨ ਹੋਵੇ, ਦਾ ਆਧੁਨਿਕ ਸ਼ੂਗਰ ਪਲਾਂਟ ਸਥਾਪਿਤ ਕੀਤਾ ਜਾਵੇਗਾ ਜਿਸ ਵਿਚ ਚੀਨੀ ਤੋਂ ਇਲਾਵਾ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਅਜਨਾਲਾ ਅਤੇ ਮੋਰਿੰਡਾ ਸਹਿਕਾਰੀ ਖੰਡ ਮਿਲਾਂ ਦੇ ਆਧੁਨਿਕੀਕਰਨ ਦੀ ਵੀ ਤਜਵੀਜ਼ ਹੈ। ਇਸ ਨਾਲ ਹੀ ਬੰਦ ਪਈਆਂ ਸਹਿਕਾਰੀ ਖੰਡ ਮਿਲਾਂ ਤਰਨਤਾਰਨ, ਜ਼ੀਰਾ ਅਤੇ ਪਟਿਆਲਾ ਨੂੰ ਨਿੱਜੀ ਖੇਤਰ ਦੇ ਸਹਿਯੋਗ ਨਾਲ ਮੁੜ ਚਾਲੂ ਕਰਨ ਲਈ ਉਪਰਾਲੇ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਜਿਨਾਂ ਵਿੱਚ ਖੰਡ ਦੀ ਮਾਤਰਾ ਵਧੇਰੇ ਹੋਵੇ, ਉਪਲੱਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਗੰਨਾ ਕਮਿਸ਼ਨਰ ਅਤੇ ਸ਼ੂਗਰਫੈਡ ਨੂੰ ਕੇਂਦਰੀ ਖੋਜ ਸੰਸਥਾਵਾਂ ਨਾਲ ਮਿਲ ਕੇ ਸਾਂਝੇ ਉਪਰਾਲੇ ਕਰਨ ਲਈ ਯੋਜਨਾ ਤਿਆਰ ਕਰਨ ਲਈ ਵੀ ਫੈਸਲਾ ਲਿਆ ਗਿਆ। ਗੰਨੇ ਦੇ ਵੱਧ ਝਾੜ ਅਤੇ ਖੰਡ ਦੀ ਵਧੇਰੇ ਮਾਤਰਾ ਵਾਲੀਆਂ ਕਿਸਮਾਂ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਸੁਧਾਰਨ ਵਿੱਚ ਮੱਦਦਗਾਰ ਸਾਬਤ ਹੋਣਗੀਆਂ। ਸ. ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਜ਼ਿਆਦਾਤਰ ਖੰਡ ਮਿੱਲਾਂ ਸਰਹੱਦੀ ਖੇਤਰਾਂ ਵਿੱਚ ਹਨ ਅਤੇ ਇਨਾਂ ਖੇਤਰਾਂ ਦੇ ਆਰਥਿਕ ਵਿਕਾਸ ਵਿੱਚ ਇਹ ਖੰਡ ਮਿੱਲਾਂ ਬਹੁਤ ਅਹਿਮ ਰੋਲ ਨਿਭਾ ਸਕਦੀਆਂ ਹਨ ਜਿਸ ਕਾਰਨ ਇਨਾਂ ਦੇ ਆਧੁਨਿਕੀਕਰਨ ਰਾਹੀਂ ਇਨਾਂ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ।


