- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 118.86 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
16721.24 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ
ਚੰਡੀਗੜ੍ਹ – ਪੰਜਾਬ ਵਿੱਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 11885504 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 16721.24 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜਿਸ ਨਾਲ 807938 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 11798543 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 86961 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 4865211 ਟਨ, ਮਾਰਕਫੈੱਡ ਵੱਲੋਂ 3050156 ਟਨ ਅਤੇ ਪਨਸਪ ਵੱਲੋਂ 2367641 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1352117 ਮੀਟਿ੍ਰਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ ) ਵਲੋਂ 163418 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।72 ਘੰਟੇ ਵਾਲੇ ਨਿਯਮ ਤਹਿਤ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ 93.09 ਫੀਸਦ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।


