ਸੂਬੇ ਵਿੱਚ 138.97 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 10 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 138.97 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 138.09 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 87696 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 47.86 ਲੱਖ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31.99 ਲੱਖ ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 28.48 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 13.12 ਲੱਖ ਮੀਟ੍ਰਿਕ ਟਨ ਅਤੇ 14.45 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 217185 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB