- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 14279707.3 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
21071.69 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ੍ਹ – ਪੰਜਾਬ ਵਿੱਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 14279707.3 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 21071.69 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 14191078.3 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 88629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 4926652 ਟਨ, ਮਾਰਕਫੈੱਡ ਵੱਲੋਂ 3277479 ਟਨ ਅਤੇ ਪਨਸਪ ਵੱਲੋਂ 2948913 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1339237 ਟਨ ਅਤੇ 1479620.3 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 219177 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


