ਸੂਬੇ ਵਿੱਚ 149.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਘੱਟੋ-ਘੱਟ ਸਮਰਥਨ ਮੁੱਲ ਦਾ 1032546 ਕਿਸਾਨਾਂ ਨੂੰ ਮਿਲਿਆ ਲਾਭ

ਚੰਡੀਗੜ੍ਹ – ਪੰਜਾਬ ਵਿੱਚ 11 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 14950193 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਿਸ ਨਾਲ 1032546 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 14852022 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 98171 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 6164027 ਟਨ, ਮਾਰਕਫੈੱਡ ਵੱਲੋਂ 3816248 ਟਨ ਅਤੇ ਪਨਸਪ ਵੱਲੋਂ 3017919 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1653974 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ.) ਵਲੋਂ 199854 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB