ਸੂਬੇ ਵਿੱਚ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 17 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 159.30 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 101312 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 153.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪੰਨਗ੍ਰੇਨ ਵੱਲੋਂ 5574515 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3664219 ਟਨ ਅਤੇ ਪਨਸੱਪ ਵੱਲੋਂ 3322660 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1488297 ਮੀਟ੍ਰਿਕ ਟਨ ਅਤੇ 1645707 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 234705 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB