- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 16575435 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਵਿੱਚ 21 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 16575435 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 16466472 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 108963 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 16222782 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪੰਨਗ੍ਰੇਨ ਵੱਲੋਂ 5763051 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3781219 ਟਨ ਅਤੇ ਪਨਸੱਪ ਵੱਲੋਂ 3441786 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1536504 ਮੀਟ੍ਰਿਕ ਟਨ ਅਤੇ 1701401 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 242511 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


