ਸੂਬੇ ਵਿੱਚ 169.04 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਪੰਜਾਬ ਵਿੱਚ 26 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.04 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 167.88 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115986 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 167.33 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5874464 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3855492 ਟਨ ਅਤੇ ਪਨਸਪ ਵੱਲੋਂ 3513512 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1559081 ਮੀਟ੍ਰਿਕ ਟਨ ਅਤੇ 1738724 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 246845 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB