ਸੂਬੇ ਵਿੱਚ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 2 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.17 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.93 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124379 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.83 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ ੫੯੧੫੯੯੬.੭੫ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ ੩੮੮੬੮੪੮.੬੬ ਟਨ ਅਤੇ ਪਨਸਪ ਵੱਲੋਂ ੩੫੨੫੯੯੧ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ ੧੫੬੪੬੪੪ ਮੀਟ੍ਰਿਕ ਟਨ ਅਤੇ ੧੭੪੮੦੧੮.੭ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ ੨੫੧੨੮੧ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB