- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 1738809 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
1545.47 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ – ਪੰਜਾਬ ਵਿੱਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1738809 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 1545.47 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1738809 ਮੀਟ੍ਰਿਕ ਟਨ ਝੋਨੇ ਵਿੱਚੋਂ 1703657 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 35152 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 542663 ਟਨ, ਮਾਰਕਫੈੱਡ ਵੱਲੋਂ 422405 ਟਨ ਅਤੇ ਪਨਸਪ ਵੱਲੋਂ 356190 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 170857 ਮੀਟ੍ਰਿਕ ਟਨ ਅਤੇ 181269 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 30273 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


