- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 201593.5 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਵਿੱਚ 8 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 201593.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 201593.5 ਮੀਟ੍ਰਿਕ ਟਨ ਝੋਨੇ ਵਿੱਚੋਂ 187841.5 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 13752 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 50631 ਟਨ, ਮਾਰਕਫੈੱਡ ਵੱਲੋਂ 48419.5 ਟਨ ਅਤੇ ਪਨਸਪ ਵੱਲੋਂ 42957 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 20497 ਮੀਟ੍ਰਿਕ ਟਨ ਅਤੇ 24764 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 573 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


