ਸੂਬੇ ਵਿੱਚ 2563153 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 18 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2563153 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 2563153 ਮੀਟ੍ਰਿਕ ਟਨ ਝੋਨੇ ਵਿੱਚੋਂ 2521732 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 41421 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 822512 ਟਨ, ਮਾਰਕਫੈੱਡ ਵੱਲੋਂ 605455 ਟਨ ਅਤੇ ਪਨਸੱਪ ਵੱਲੋਂ 526674 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 256454 ਟਨ ਅਤੇ 263113 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 47524 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

VIA PUNJAB