- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 8810992 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
12,357.21ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ੍ਹ – ਪੰਜਾਬ ਵਿੱਚ 29ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8810992ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 12,357.21ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8743818 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 67174ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 2983761ਟਨ, ਮਾਰਕਫੈੱਡ ਵੱਲੋਂ 2038396ਟਨ ਅਤੇ ਪਨਸੱਪ ਵੱਲੋਂ 1782878ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 873012ਟਨ ਅਤੇ 909318 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 156453ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


