- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 95.59 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
648359 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ
ਚੰਡੀਗੜ੍ਹ – ਪੰਜਾਬ ਵਿੱਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 9559397 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 648359 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 10810.37 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 9478662 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 80735 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 3877998 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2489510 ਟਨ ਅਤੇ ਪਨਸਪ ਵੱਲੋਂ 1863927 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1111616 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 135611 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 86.80% ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।


