- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਰਤ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਅੱਗ, 19 ਵਿਦਿਆਰਥੀ ਹਲਾਕ
ਸੂਰਤ – ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ ’ਚ 19 ਵਿਦਿਆਰਥੀਆਂ ਦੀ ਮੌਤ ਹੋ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਕਈ ਵਿਦਿਆਰਥੀ ਅੱਗ ਤੋਂ ਜਾਨ ਬਚਾਉਣ ਲਈ ਛਾਲਾਂ ਮਾਰਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪਏ ਅਤੇ ਟੀਵੀ ਚੈਨਲਾਂ ਨੇ ਇਸ ਹੌਲਨਾਕ ਘਟਨਾ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰ ਲਿਆ। ਇਹ ਇਮਾਰਤ ਇੱਥੇ ਸਾਰਥਾਨਾ ਇਲਾਕੇ ਵਿੱਚ ਪੈਂਦੀ ਹੈ ਅਤੇ ਇਸ ਦਾ ਨਾਂਅ ਤਕਸ਼ਿਲਾ ਕੰਪਲੈਕਸ ਹੈ। ਗੁਜਰਾਤ ਦੇ ਡਿਪਟੀ ਮੁੱਖ ਮੰਤਰੀ ਨਿਤਿਨ ਪਟੇਲ ਨੇ ਇਸ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਜਾਂ ਤਾਂ ਸਾਹ ਘੁੱਟਣ ਕਾਰਨ ਮਾਰੇ ਗਏ ਅਤੇ ਜਾਂ ਫਿਰ ਜਾਨ ਬਚਾਉਣ ਦੀ ਕੋਸ਼ਿ਼ਸ਼ ਕਰਦਿਆਂ ਇਮਾਰਤ ਤੋਂ ਛਾਲਾਂ ਮਾਰਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪਏ। ਉਨ੍ਹਾਂ ਕਿਹਾ ਸਰਕਾਰ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 10 ਵਿਦਿਆਰਥੀਆਂ ਨੇ ਤੀਜੀ ਅਤੇ ਚੌਥੀ ਮੰਜ਼ਿਲ ਤੋਂ ਛਾਲਾਂ ਮਾਰ ਦਿੱਤੀਆਂ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅੱਗ ਬੁਝਾਉਣ ਦੇ ਲਈ 19 ਫਾਇਰ ਟੈਂਡਰਜ਼ ਅਤੇ ਦੋ ਹਾਈਡ੍ਰੌਲਿਕ ਪਲੈਟਫਾਰਮਜ਼ ਲਾਏ ਗਏ। ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੂੰ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਜਾਣ ਲਈ ਆਦੇਸ਼ ਦਿੱਤੇ ਹਨ।


