- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਸੰਸਦੀ ਦਲ ਦੇ ਆਗੂ
12 ਕਰੋੜ ਵੋਟਰਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ – ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇ ਬਾਵਜੂਦ ਕਾਂਗਰਸ ਦੇ 52 ਸੰਸਦ ਮੈਂਬਰ ਲੋਕ ਸਭਾ ਵਿੱਚ ਬੈਠਣਗੇ। ਇਨ੍ਹਾਂ ਸੰਸਦ ਮੈਂਬਰਾਂ ਦੀ ਆਗੂ ਸੋਨੀਆ ਗਾਂਧੀ ਹੋਵੇਗੀ। ਸ਼ਨਿੱਚਰਵਾਰ ਨੂੰ ਦਿੱਲੀ ਵਿਖੇ ਹੋਈ ਕਾਂਗਰਸ ਸੰਸਦੀ ਪਾਰਟੀ ਦੀ ਬੈਠਕ ਵਿੱਚ ਸੋਨੀਆ ਗਾਂਧੀ ਨੂੰ ਇੱਕ ਵਾਰੀ ਫਿਰ ਸੰਸਦੀ ਪਾਰਟੀ ਦੀ ਆਗੂ ਚੁਣ ਲਿਆ ਗਿਆ ਹੈ। ਸੂਤਰਾਂ ਅਨੁਸਾਰ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੰਸਦੀ ਪਾਰਟੀ ਦੇ ਆਗੂ ਲਈ ਸੋਨੀ ਗਾਂਧੀ ਦੇ ਨਾਂਅ ਦਾ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਸੰਸਦੀ ਦਲ ਆਗੂ ਚੁਣੇ ਜਾਣ ਤੋਂ ਬਾਅਦ ਸੋਨੀਆ ਗਾਂਧੀ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੇ 12 ਕਰੋੜ ਵੋਟਰਾਂ ਨੂੰ ਧੰਨਵਾਦ ਕਿਹਾ ਹੈ। ਅਸਲ ਵਿੱਚ, ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ 12 ਕਰੋੜ ਵੋਟਾਂ ਮਿਲੀਆਂ ਹਨ ਅਤੇ ਸੋਨੀਆ ਗਾਂਧੀ ਨੇ ਇਨ੍ਹਾਂ ਵੋਟਰਾਂ ਦਾ ਧੰਨਵਾਦ ਕੀਤਾ ਹੈ। ਕਾਬਿਲੇਗ਼ੌਰ ਹੈ ਕਿ ਅੱਜਕਲ੍ਹ ਕਾਂਗਰਸ ਦੇ ਅੰਦਰੂਨੀ ਹਾਲਾਤ ਆਮ ਨਹੀਂ ਹਨ ਅਤੇ ਇਹ ਬੈਠਕ ਅਜਿਹੇ ਸਮੇਂ ਹੋਈ ਜਦੋਂ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਗੱਲ ਕਹਿ ਚੁੱਕੇ ਹਨ। ਹਾਲਾਂਕਿ, ਕਾਂਗਰਸ ਸੰਸਦੀ ਪਾਰਟੀ ਨੇ ਆਪਣਾ ਆਗੂ ਚੁਣ ਲਿਆ ਹੈ ਪਰ ਕਾਂਗਰਸ ਸਾਹਮਣੇ ਸਮੱਸਿਆ ਇਹ ਵੀ ਹੈ ਕਿ ਸਦਨ ਵਿੱਚ ਉਸ ਕੋਲ ਇੰਨੇ ਵੀ ਸੰਸਦ ਮੈਂਬਰ ਨਹੀਂ ਹਨ ਕਿ ਉਨ੍ਹਾਂ ਦੇ ਕਿਸੇ ਆਗੂ ਨੂੰ ਲੋਕ ਸਭਾ ਦਾ ਨੇਤਾ ਵਿਰੋਧੀ ਧਿਰ ਚੁਣਿਆ ਜਾ ਸਕੇ। ਜ਼ਿਕਰੋਯਗ ਹੈ ਕਿ 543 ਮੈਂਬਰੀ ਲੋਕ ਸਭਾ ਵਿੱਚ ਕਾਂਗਰਸ ਦੇ 52 ਸੰਸਦ ਮੈਂਬਰ ਹਨ। ਲੋਕ ਸਭਾ ਵਿੱਚ ਨੇਤਾ ਵਿਰੋਧੀ ਧਿਰ ਲਈ 55 ਮੈਂਬਰਾਂ ਦੀ ਜ਼ਰੂਰਤ ਹੁੰਦੀ ਹੈ। ਇਸ ਹਿਸਾਬ ਨਾਲ ਦੇਖਿਆ ਜਾਵੇ ਤਾਂ ਕਾਂਗਰਸ ਕੋਲ ਇਸ ਅਹੁਦੇ ਲਈ ਤਿੰਨ ਸੰਸਦ ਮੈਂਬਰਾਂ ਦੀ ਕਮੀ ਹੈ।


