- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ
ਚੰਡੀਗੜ – ਕੈਬਨਿਟ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ। ਸ਼੍ਰੀ ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸ਼੍ਰੀ ਸਤੀਸ਼ ਚੰਦਰਾ, ਉ.ਐਸ.ਡੀ ਟੂ ਸੀ.ਐਮ. ਕੈਪਟਨ ਸੰਦੀਪ ਸੰਧੂ, ਪੰਜਾਬ ਸਕੂਲ ਸਿਖਿਆ ਬੋਰਡ ਦੇ ਵਾਇਸ ਚੈਅਰਮੈਨ ਬਲਦੇਵ ਸਚਦੇਵਾ, ਡਾਇਰੈਕਟਰ ਮੈਡੀਕਲ ਐਜੂਕੇਸ਼ਨ ਡਾ. ਅਵਨੀਸ਼ ਕੁਮਾਰ , ਡਾ ਕੇ.ਡੀ. ਸਿੰਘ ਰਜਿਸਟਰਾਰ ਨਰਸਿੰਗ ਕੌਸਲ ਪੰਜਾਬ, ਡਾ ਤੇਜਿੰਦਰ ਸਿੰਘ ਚੈਅਰਮੈਨ ਹੋਮੋਪੈਥੀ ਕੌਸਲ ਪੰਜਾਬ, ਡਾ. ਏ.ਐਸ. ਸ਼ੇਖੋ, ਪ੍ਰਧਾਨ ਪੰਜਾਬ ਮੈਡੀਕਲ ਕੋਸਲ, ਡਾ. ਰਾਜ ਖੁਲਰ ਚੈਅਰਮੈਨ ਪੰਜਾਬ ਫਾਰਮੈਸੀ ਕੌਸਲ ਅਤੇ ਜਗਪਾਲ ਸਿੰਘ ਅਬੁਲਖੁਰਾਣਾ ਹਾਜਰ ਸਨ।


