- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ – ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।ਸ੍ਰੀ ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।ਸ੍ਰੀ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।


