- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਪੋਰ ਚ ਬੱਸ ਸਟੈਂਡ ਕੋਲ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 15 ਜ਼ਖਮੀ
ਜੰਮੂ-ਕਸ਼ਮੀਰ ਦੇ ਸੋਪੋਰ ‘ਚ ਅੱਜ ਯਾਨੀ ਸੋਮਵਾਰ ਨੂੰ ਅੱਤਵਾਦੀਆਂ ਨੇ ਬੱਸ ਸਟੈਂਡ ‘ਤੇ ਗ੍ਰਨੇਡ ਹਮਲਾ ਕਰ ਦਿੱਤਾ। ਇਸ ਹਮਲੇ ‘ਚ 15 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ‘ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅੱਤਵਾਦੀਆਂ ਨੇ ਸੋਪੋਰ ਦੇ ਭੀੜ ਭਰੇ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਕੇ ਲੋਕਾਂ ‘ਤੇ ਗ੍ਰਨੇਡ ਹਮਲਾ ਕਰ ਕੇ ਡਰ ਦਾ ਮਾਹੌਲ ਬਣਾ ਦਿੱਤਾ। ਹਮਲੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਬੀਤੇ ਤਿੰਨ ਦਿਨਾਂ ‘ਚ ਕਸ਼ਮੀਰ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼੍ਰੀਨਗਰ ਦੇ ਕਰਣ ਨਗਰ ਇਲਾਕੇ ‘ਚ ਸੀ.ਆਰ.ਪੀ.ਐੱਫ. ਦੇ 6 ਜਵਾਨ ਅੱਤਵਾਦੀਆਂ ਦੇ ਗ੍ਰਨੇਡ ਹਮਲੇ ‘ਚ ਜ਼ਖਮੀ ਹੋਏ ਸਨ।ਮਿਲੀ ਜਾਣਕਾਰੀ ਅਨੁਸਾਰ, ਸੋਮਵਾਰ ਸ਼ਾਮ ਕਰੀਬ 4.15 ਵਜੇ ਸੋਪੋਰ ‘ਚ ਬੱਸ ਸਟੈਂਡ ਕੋਲੋਂ ਲੰਘ ਰਹੇ ਸੁਰੱਖਿਆ ਫੋਰਸਾਂ ਦੇ ਇਕ ਗਸ਼ਤੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕੀਤਾ। ਗ੍ਰਨੇਡ ਸੁੱਟਦੇ ਸਮੇਂ ਅੱਤਵਾਦੀਆਂ ਦਾ ਨਿਸ਼ਾਨਾ ਚੂਕ ਗਏ ਅਤੇ ਗ੍ਰਨੇਡ ਲੋਕਾਂ ਦੀ ਭੀੜ ‘ਚ ਡਿੱਗ ਕੇ ਫਟ ਗਿਆ। ਬੰਬ ਧਮਾਕਾ ਹੁੰਦੇ ਹੀ ਉੱਥੇ ਭੱਜ-ਦੌੜ ਮਚ ਗਈ। ਇਸ ਦਰਮਿਆਨ ਪੁਲਸ ਅਤੇ ਨੀਮ ਫੌਜੀ ਫੋਰਸ ਦੇ ਜਵਾਨ ਮੌਕੇ ‘ਤੇ ਪਹੁੰਚ ਗਏ। ਉੱਥੇ ਖੂਨ ਨਾਲ ਲੱਥਪੱਥ ਸੜਕ ‘ਤੇ ਡਿੱਗੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਪਹੁੰਚਾਉਂਦੇ ਹੋਏ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ।


