- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਮਾਲੀਆ ਦੀ ਰਾਜਧਾਨੀ ਵਿੱਚ ਬੰਬ ਧਮਾਕਾ, 11 ਵਿਅਕਤੀਆਂ ਦੀ ਮੌਤ
ਨੈਰੋਬੀ – ਸੋਮਾਲੀਆ ਦੀ ਰਾਜਧਾਨੀ ਵਿੱਚ ਸ਼ਕਤੀਸ਼ਾਲੀ ਬੰਬ ਧਮਾਕਾ ਹੋਇਆ| ਇਸ ਧਮਾਕੇ ਵਿੱਚ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ| ਇਸਲਾਮਿਕ ਅੱਤਵਾਦੀ ਸਮੂਹ ਨੇ ਦਾਅਵਾ ਕੀਤਾ ਹੈ ਕਿ ਮੋਗਾਦਿਸ਼ੂ ਹੋਟਲ ਉਨ੍ਹਾਂ ਦਾ ਨਿਸ਼ਾਨਾ ਸੀ ਪਰ ਇਕ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਇਕ ਜੱਜ ਦੀ ਹੱਤਿਆ ਦੀ ਕੋਸ਼ਿਸ ਵਿਚ ਇਹ ਧਮਾਕਾ ਕੀਤਾ|ਪੁਲੀਸ ਅਧਿਕਾਰੀ ਮੁਹੰਮਦ ਹੁਸੈਨ ਨੇ ਦੱਸਿਆ ਕਿ ਬੰਬ ਅਪੀਲੀ ਅਦਾਲਤ ਦੇ ਮੁੱਖ ਜੱਜ ਅਬਸ਼ੀਰ ਉਮਰ ਦੀ ਰਿਹਾਇਸ਼ ਨੇੜੇ ਫੱਟਿਆ| ਜੱਜ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਸੁਰੱਖਿਆ ਬਲਾਂ ਨੇ ਉਨ੍ਹਾਂ ਬੰਦੁਕਧਾਰੀਆਂ ਨੂੰ ਖਦੇੜ ਦਿੱਤਾ ਜੋ ਘਰ ਦੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ| ਹੁਸੈਨ ਨੇ ਦੱਸਿਆ ਕਿ ਹਮਲੇ ਵਿਚ 35 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ| ਇਕ ਹੋਰ ਪੁਲੀਸ ਅਧਿਕਾਰੀ ਮੁਤਾਬਕ ਅਲ-ਮੁਕਰਮਾ ਮਾਰਗ ਤੇ ਇਕ ਕਾਰ ਵਿਚ ਬੰਬ ਧਮਾਕਾ ਹੋਇਆ| ਇਸ ਮਗਰੋਂ ਨੇੜੇ ਖੜ੍ਹੀਆਂ ਕਈ ਗੱਡੀਆਂ ਹਵਾ ਵਿਚ ਉੱਡ ਗਈਆਂ| ਧਮਾਕੇ ਤੋਂ ਬਾਅਦ ਪੂਰੇ ਇਲਾਕੇ ਵਿਚ ਅੱਗ ਲੱਗ ਗਈ| ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਬਾਅਦ ਵੀ ਕਈ ਧਮਾਕੇ ਹੋਏ|


