- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਸ਼ਲ ਮੀਡੀਆ ਹੱਬ ਬਾਰੇ ਸਾਡੇ ਖਦਸ਼ਿਆਂ ਉੱਤੇ ਮੋਹਰ ਲੱਗੀ: ਕਾਂਗਰਸ
ਨਵੀਂ ਦਿੱਲੀ – ਕਾਂਗਰਸ ਨੇ ਅੱਜ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਹੱਬ ਕਾਇਮ ਕਰਨ ਬਾਰੇ ਉਸ ਦੇ ਖ਼ਦਸ਼ਿਆਂ ’ਤੇ ਮੋਹਰ ਲਗਾਈ ਹੈ। ਸਰਬਉੱਚ ਅਦਾਲਤ ਨੇ ਕੱਲ੍ਹ ਕੇਂਦਰ ਨੂੰ ਆਖਿਆ ਸੀ ਕਿ ਕੀ ਉਹ ਨਾਗਰਿਕਾਂ ਦੇ ਵਟਸਐਪ ਸੰਦੇਸ਼ਾਂ ਦੀ ਟੈਪਿੰਗ ਕਰ ਕੇ ‘ਸਰਵੇਲੈਂਸ ਰਾਜ’ ਕਾਇਮ ਕਰਨਾ ਚਾਹੁੰਦੀ ਹੈ। ਕਾਂਗਰਸ ਦੇ ਸੰਚਾਰ ਮਾਮਲਿਆਂ ਦੇ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਇਕ ਟਵੀਟ ਰਾਹੀਂ ਕਿਹਾ ਕਿ ਕਾਂਗਰਸ ਨੇ 1 ਜੂਨ ਨੂੰ ਇਹ ਗੰਭੀਰ ਮੁੱਦਾ ਉਠਾਇਆ ਸੀ ਕਿ ਮੋਦੀ ਸਰਕਾਰ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਕਾਇਮ ਕਰ ਕੇ ਸੂਹੀਆ ਰਾਜ ਕਾਇਮ ਕਰਨ ਦੇ ਰਾਹ ਪੈ ਗਈ ਹੈ। ਚੀਫ ਜਸਟਿਸ ਦੀਪਕ ਮਿਸਰਾ ਅਤੇ ਜਸਟਿਸ ਏਐਮ ਖਾਨਵਿਲਕਰ ਅਤੇ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ ਦੇ ਇਕ ਵਿਧਾਨਕਾਰ ਰਾਹੀਂ ਦਾਇਰ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕੀਤੀ ਸੀ। ਦੋ ਕੁ ਮਹੀਨੇ ਪਹਿਲਾਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਅਧੀਨ ਬ੍ਰਾਡਕਾਸਟ ਇੰਜਨੀਅਰਿੰਗ ਕਨਸਲਟੈਂਟਸ ਇੰਡੀਆ ਲਿਮਟਿਡ ਨੇ ਇਸ ਪ੍ਰਾਜੈਕਟ ਲਈ ਟੈਂਡਰ ਜਾਰੀ ਕੀਤਾ ਸੀ।


