- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਹਰਾਬੁਦੀਨ ਸ਼ੇਖ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ’ਚ ਸਾਰੇ ਮੁਲਜ਼ਮ ਬਰੀ
ਨਵੀਂ ਦਿੱਲੀ -ਸੋਹਰਾਬੂਦੀਨ ਸ਼ੇਖ਼ ਫੇਕ ਐਨਕਾਊਂਟਰ ਮਾਮਲੇ ’ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਰੇ 22 ਮੁਲਜ਼ਮਾਂ ਨੂੰ ਬਰੀ ਕਰ ਦਿਤਾ ਹੈ। ਅਦਾਲਤ ਮੁਤਾਬਕ, ਪੁਲਿਸ ’ਤੇ ਇਲਜ਼ਾਮ ਸਾਬਿਤ ਨਹੀਂ ਹੋ ਸਕੇ। ਜਿਸ ਕਾਰਨ ਮੁਲਜ਼ਮ ਬਰੀ ਕੀਤੇ ਗਏ ਹਨ। ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਦੇ ਜਜ ਜੇ. ਐਸ. ਸ਼ਰਮਾ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਮੈਨੂੰ ਮ੍ਰਿਤਕਾਂ ਦੇ ਪਰਿਵਾਰਾਂ ਲਈ ਅਫਸੋਸ ਹੈ, ਪਰ ਮੈਂ ਬੇਵਸ ਹਾਂ। ਕੋਰਟ ਸਬੂਤਾਂ ’ਤੇ ਚਲਦੀ ਹੈ। ਬਦਕਿਸਮਤੀ ਨਾਲ ਇਸ ਮਾਮਲੇ ’ਚ ਸਬੂਤ ਨਹੀਂ ਹਨ। ਉਥੇ ਹੀ ਅਦਾਲਤ ਦੇ ਆਏ ਇਸ ਫੈਸਲੇ ਬਾਰੇ ਸੋਹਰਾਬੂਦੀਨ ਦੇ ਭਰਾ ਰੁਹਾਬੂਦੀਨ ਨੇ ਮੀਡੀਆ ਨੂੰ ਕਿਹਾ ਕਿ ਉਹ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ ਤੇ ਉਹ ਇਸ ਫ਼ੈਸਲੇ ਦੇ ਖਿਲਾਫ ਹਾਈ ਕੋਰਟ ਦਾ ਰੁਖ ਕਰਨਗੇ। ਜ਼ਿਕਰਯੋਗ ਹੈ ਕਿ ਮਾਮਲਾ ਸਾਲ 2005 ਦਾ ਹੈ, ਜਦੋਂ ਅਹਿਮਦਾਬਾਦ ਵਿਚ ਰਾਜਸਥਾਨ ਦੇ ਗੈਂਗਸਟਰ ਸੋਹਰਾਬੂਦੀਨ ਸ਼ੇਖ਼ ਦਾ ਕਥਿਤ ਤੌਰ ’ਤੇ ਰਾਜਸਥਾਨ ਅਤੇ ਗੁਜਰਾਤ ਪੁਲਿਸ ਨੇ ਸਾਂਝੇ ਪੁਲਿਸ ਅਪਰੇਸ਼ਨ ਵਿਚ ਐਨਕਾਊਂਟਰ ਕਰ ਦਿਤਾ ਸੀ।


