- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੌਖਾਲਾ ਨਹੀਂ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨਾ : ਮਨਮੋਹਨ ਸਿੰਘ
ਨਵੀਂ ਦਿਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘਾ ਵਿਕਸਤ ਕਰਨ ਤੇ ਉਸ ਦੀ ਉਸਾਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਕਾਰ ਨੂੰ ਚੌਕਸ ਰਹਿਣ ਦੀ ਸਲਾਹ ਦਿਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸ਼ਾਂਤੀ ਦੀ ਰਾਹ ’ਚ ਕਈ ਅੜਿਕੇ ਹਨ। ਉਨ੍ਹਾਂ ਕਿਹਾ ਕਿ ਹਰ ਸ਼ੁਰੂਆਤ ਵਧੀਆ ਹੁੰਦੀ ਹੈ ਤੇ ਉਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਪਰ ਅੜਿਕਿਆਂ ਤੋਂ ਵੀ ਭਲੀ-ਭਾਂਤ ਜਾਣੂੰ ਰਹਿਣਾ ਚਾਹੀਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਆਪਣੇ ਸੌੜੇ ਹਿਤਾਂ ਖਾਤਰ ਧਰਮ, ਜਾਤ ਤੇ ਹੋਰ ਅਜਿਹੇ ਮੁਦਿਆਂ ਨੂੰ ਉਭਾਰਦੀਆਂ ਹਨ ਤਾਂ ਜੋ ਸਤਾ ’ਤੇ ਕਬਜ਼ਾ ਕੀਤਾ ਜਾ ਸਕੇ। ਇਸ ਨਾਲ ਨਫ਼ਰਤ ਤੇ ਵੰਡੀਆਂ ਪੈਣ ਵਾਲਾ ਮਾਹੌਲ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਕਈ ਚੁਣੌਤੀਆਂ ਖੜ੍ਹਾ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਦੇ ਟਾਕਰੇ ਲਈ ਸਮਾਜ ਨੂੰ ਇਕਜੁਟ ਹੋਣਾ ਪਏਗਾ। ਉਨ੍ਹਾਂ ਕਿਹਾ ਕਿ ਮੁਲਕ ਦੇ ਅਦਾਰਿਆਂ ਵਲੋਂ ਸਹੀ ਢੰਗ ਨਾਲ ਕੰਮ ਕਰਨਾ ਜ਼ਰੂਰੀ ਹੈ ਤਾਂ ਜੋ ਸ਼ਾਂਤੀ ਤੇ ਸਦਭਾਵਨਾ ਬਣੀ ਰਹੇ। ਜੇਕਰ ਸਰਕਾਰ ਤੇ ਅਦਾਰਿਆਂ ’ਚ ਤਾਲਮੇਲ ਵਿਗੜਿਆ ਤਾਂ ਸਮਾਜ, ਅਰਥਚਾਰੇ ਤੇ ਸਿਆਸਤ ’ਚ ਅਰਾਜਕਤਾ ਫੈਲ ਜਾਵੇਗੀ।


