- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਚਾਰ ਦਿਨ ਪਹਿਲਾਂ ਹੋਈ ਸੀ ਦਿਲ ਦੀ ਸਰਜਰੀ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਮੁੱਖ ਸੌਰਵ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਗਾਂਗੁਲੀ ਦੇ ਦਿਲ ਦੀਆਂ ਧਮਨੀਆਂ ਬਲਾਕ ਹੋਣ ਦੇ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਫਿਰ ਤੋਂ ਐਂਜੀਓਪਲਾਸਟੀ ਕੀਤੀ ਗਈ ਤੇ ਦੋ ਸਟੇਂਟ ਪਾਏ ਗਏ। ਐਤਵਾਰ ਸਵੇਰੇ ਡਾਕਟਰਾਂ ਨੇ ਜਾਂਚ ਕਰਨ ਦੇ ਬਾਅਦ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ।ਦਿਲ ਦੇ ਮਾਹਰ ਡਾਕਟਰ ਦੇਵੀ ਸ਼ੈਟੀ ਤੇ ਡਾਕਟਰ ਅਸ਼ਵਿਨ ਮਹਿਤਾ ਸਣੇ ਡਾਕਟਰਾਂ ਦੀ ਇਕ ਟੀਮ ਨੇ ਗਾਂਗੁਲੀ ਦੀ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ ਸੀ। ਦਿਲ ਸਬੰਧੀ ਦਿੱਕਤਾਂ ਕਾਰਨ ਗਾਂਗੁਲੀ ਬੁੱਧਵਾਰ ਨੂੰ ਇਕ ਮਹੀਨੇ ’ਚ ਦੂਜੀ ਵਾਰ ਹਸਪਤਾਲ ’ਚ ਦਾਖਲ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਹਲਕਾ ਦੌਰਾ ਪਿਆ ਸੀ ਤੇ ਉਨ੍ਹਾਂ ਦੇ ‘ਟ੍ਰਿਪਲ ਵੇਸਲ ਡਿਜ਼ੀਜ਼’ ਨਾਲ ਪੀੜਤ ਹੋਣ ਦਾ ਪਤਾ ਲੱਗਾ ਸੀ। ਉਸ ਦੌਰਾਨ ਧਮਨੀ ’ਚ ਬਲਾਕੇਜ ਨੂੰ ਦੂਰ ਕਰਨ ਲਈ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ ਤੇ ਇਕ ਸਟੇਂਟ ਪਾਇਆ ਗਿਆ ਸੀ।


