- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀਲੰਕਾ ਦੀ ਸੰਸਦ ਦਾ ‘ਫ਼ੈਸਲਾਕੁਨ’ ਇਜਲਾਸ ਸੱਤ ਨੂੰ
ਕੋਲੰਬੋ – ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਕਰੂ ਜੈਸੂਰਿਆ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਮੈਤਰੀਪਲਾ ਸ੍ਰੀਸੇਨਾ 7 ਨਵੰਬਰ ਨੂੰ ਸੰਸਦੀ ਇਜਲਾਸ ਸੱਦਣ ਲਈ ਰਾਜ਼ੀ ਹੋ ਗਏ ਹਨ। ਸਪੀਕਰ ਦੇ ਇਸ ਐਲਾਨ ਨਾਲ ਮੁਲਕ ਦੇ ਸਿਆਸੀ ਘਟਨਾਕ੍ਰਮ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਾ ਰਾਜਪਕਸਾ, ਰਨੀਲ ਵਿਕਰਮਸਿੰਘੇ ਨੂੰ ਹਟਾ ਕੇ ਮੁਲਕ ਦੇ ਪ੍ਰਧਾਨ ਮੰਤਰੀ ਬਣ ਗਏ ਸਨ। ਇਸ ਤੋਂ ਪਹਿਲਾਂ ਸ੍ਰੀਸੇਨਾ ਵਲੋਂ ਵੀਰਵਾਰ ਨੂੰ 16 ਨਵੰਬਰ ਤੱਕ ਇਜਲਾਸ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ। ਵਿਵਾਦਤ ਢੰਗ ਨਾਲ ਪ੍ਰਧਾਨ ਮੰਤਰੀ ਬਣੇ ਰਾਜਪਕਸਾ ਨੇ ਵੀਰਵਾਰ ਨੂੰ ਹੀ ਕਿਹਾ ਸੀ ਕਿ ਸੰਸਦੀ ਇਜਲਾਸ ਪੰਜ ਨਵੰਬਰ ਨੂੰ ਸੱਦਿਆ ਜਾਵੇਗਾ, ਪਰ ਇਸ ਨੂੰ ਬਾਅਦ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਹੀ ਖਾਰਜ ਕਰ ਦਿੱਤਾ।


