- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਤੇਜ਼ੀ ਨਾਲ ਉਸਾਰੀ ਲਈ ਉਚ ਪੱਧਰੀ ਬੈਠਕ
ਪਾਕਿਸਤਾਨ ਨੂੰ ਜਲਦ ਭੇਜਿਆ ਜਾਵੇਗਾ ਸਮਝੌਤੇ ਦਾ ਡਰਾਫਟ : ਕਰਨ ਅਵਤਾਰ ਸਿੰਘ
ਨਵੀਂ ਦਿਲੀ – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ’ਚ ਤੇਜ਼ੀ ਲਿਆਉਣ ਲਈ ਅਜ ਗ੍ਰਹਿ ਮੰਤਰਾਲਾ ਵਿਖੇ ਉਚ ਪਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਸਕਤਰ ਰਾਜੀਵ ਗਾਬਾ ਵਲੋਂ ਕੀਤੀ ਗਈ ਅਤੇ ਮੀਟਿੰਗ ਵਿਚ ਪੰਜਾਬ ਦੇ ਮੁਖ ਸਕਤਰ ਕਰਨ ਅਵਤਾਰ ਸਿੰਘ, ਡੀ.ਜੀ. ਬੀ.ਐਸ.ਐਫ. ਆਰ.ਕੇ ਮਿਸ਼ਰਾ, ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ, ਡੀ.ਜੀ.ਪੀ. ਪੰਜਾਬ ਇੰਟੈਲੀਜੈਂਸ ਦਿਨਕਰ ਗੁਪਤਾ ਤੇ ਹੋਰ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਕਿ ਭਾਰਤ ਜਲਦੀ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਪ੍ਰਸਤਾਵ ਪਾਕਿਸਤਾਨ ਨੂੰ ਸੌਂਪ ਦੇਵੇਗਾ। ਇਸ ਬੈਠਕ ਦਾ ਮੁੱਖ ਮਕਸਦ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਤੇਜ਼ੀ ਲਿਆਉਣਾ ਅਤੇ ਹਾਈਵੇਅ ਤੇ ਇੰਟੈਗਰੇਟਿਡ ਚੈਕ ਪੋਸਟ (ਆਈਸੀਪੀ) ਲਈ ਜ਼ਮੀਨ ਐਕਵਾਇਰ ਕਰਨ ਬਾਰੇ ਚਰਚਾ ਕਰਨਾ ਰਿਹਾ। ਹਾਈਵੇ ਲਈ ਭੂਮੀ ਪ੍ਰਾਪਤੀ ਲਈ ਸ਼ੁਰੂਆਤੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁਕਾ ਹੈ। ਕਾਰੀਡੋਰ ਲਈ ਜ਼ਮੀਨ ਹਾਸਲ ਕਰਨ ਦੀ ਸੂਚਨਾ ਬੁਧਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਭਰੋਸਾ ਦਿਤਾ ਹੈ ਕਿ ਜ਼ਮੀਨ ਮਾਰਚ ਦੇ ਮਧ ਤਕ ਉਪਲਬਧ ਹੋ ਜਾਵੇਗੀ। ਇਸੇ ਦੌਰਾਨ ਮੁਢਲੇ ਕੰਮ ਸ਼ੁਰੂ ਕਰਨ ਲਈ ਜ਼ਮੀਨ ਦਾ ਕਬਜ਼ਾ ਕੌਮੀ ਰਾਜ ਮਾਰਗ ਅਥਾਰਟੀ ਅਤੇ ਲੈਂਡ ਪੋਰਟਜ਼ ਅਥਾਰਟੀ ਆਫ ਇੰਡੀਆ (ਐਲਪੀਏਆਈ) ਕੋਲ ਉਪਲਬਧ ਹੋ ਜਾਵੇਗਾ। ਇਕ ਵਿਸਥਾਰਪੂਰਵਕ ਯੋਜਨਾ ਦੀ ਰੂਪ ਰੇਖਾ ਨੂੰ ਅਗਲੇ ਕੁਝ ਦਿਨਾਂ ਦੇ ਅੰਦਰ ਅੰਤਿਮ ਰੂਪ ਦੇਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪਾਕਿਸਤਾਨ ਦੇ ਜ਼ੀਰੋ ਪੁਆਇੰਟ ਸੰਚਾਲਕਾਂ ਨਾਲ ਰਾਬਤਾ ਕਾਇਮ ਹੈ। ਮੀਟਿੰਗ ਤੋਂ ਬਾਅਦ ਪਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁਖ ਸਕਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸਾਰੇ ਉਚ ਅਧਿਕਾਰੀਆਂ ਨੇ ਮੀਟਿੰਗ ਵਿਚ ਹਾਜ਼ਰ ਹੋ ਕੇ ਪਾਕਿਸਤਾਨ ਨਾਲ ਕੀਤੇ ਜਾਣ ਵਾਲੇ ਸਮਝੌਤੇ ਦੇ ਅੰਤਿਮ ਰੂਪ ਦੇ ਪਹਿਲੂਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਜਲਦ ਹੀ ਪਾਕਿਸਤਾਨ ਨੂੰ ਡਰਾਫਟ ਪ੍ਰਸਤਾਵ ਭੇਜਿਆ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਹੀ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਜਾਵੇਗੀ। ਕਰਨ ਅਵਤਾਰ ਸਿੰਘ ਨੇ ਅੱਗੇ ਦੱਸਿਆ ਕਿ, ਜ਼ਮੀਨ ਗ੍ਰਹਿਣ ਦਾ ਕੰਮ ਚਲ ਰਿਹਾ ਹੈ। ਇਸ ਵਿਚ 4 ਪੜਾਅ ਸ਼ਾਮਿਲ ਹਨ, ਅਸੀਂ ਹੁਣ ਦੂਜੇ ਪੜਾਅ ’ਤੇ ਹਾਂ। ਸਾਨੂੰ ਆਸ ਹੈ ਕਿ ਇਕ ਮਹੀਨੇ ਦੇ ਵਿਚ-ਵਿਚ ਸਾਰੀ ਪ੍ਰਕਿਰਿਆ ਪੂਰੀ ਹੋ ਜਾਵੇਗੀ।


