- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ
ਚੰਨੀ ਵਲੋਂ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਦਿੱਲੀ ਵਿਖੇ ਮੁਲਾਕਾਤ
ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਇਨਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ।ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੰਨਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਦਿੱਲੀ ਵਿਖੇ ਦੇ ਸਮਰਾਟ ਹੋਟਲ ਵਿਖੇ ਦੇਸ਼ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਰੱਖੀ ਮੀਟਿੰਗ ਦੌਰਾਨ ਪੰਜਾਬ ਦੇ ਸਭਿਆਚਾਰਕ ਅਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਇਹ ਮੁੱਦਾ ਵਿਚਾਰਿਆ।ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚੰਨੀ ਨੇ ਕੇਂਦਰ ਸਰਕਾਰ ਦੇ ਸੈਰ ਸਪਾਟਾ ਮੰਤਰੀ ਤੋਂ ਮੰਗ ਕੀਤੀ ਹੈ ਕਿ ਇੰਨਾਂ ਸਮਾਗਮਾਂ ਲਈ 100 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।ਮੀਟਿੰਗ ਤੋਂ ਬਾਅਦ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਦੱਸਿਆ ਕਿ ਉਨਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਕੁਝ ਹੋਰਨਾਂ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਵਲੋਂ ਭੇਜੇ 2145 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਵੀ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਸ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਗੁਰੂ ਨਾਨਕ ਸਾਹਿਬ ਦੀ ਚਰਨ ਸ਼ੋਹ ਪ੍ਰਾਪਤ ਨਗਰੀ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ।ਇਸ ਦੇ ਨਾਲ ਹੀ ਉਨਾਂ ਸਵਦੇਸ਼ ਦਰਸ਼ਨ ਸਕੀਮ ਅਧੀਨ ਕੇਂਦਰ ਤੋਂ ਮਿਲਣ ਵਾਲੀ ਸਹਾਇਤਾ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਲਈ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।ਮੀਟਿੰਗ ਦੌਰਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਅਤੇ ਅੰਤਰਾਸ਼ਟਰੀ ਸੈਲਾਨੀਆਂ ਨੂੰ ਵੈਬ ਐਪਲੀਕੇਸ਼ਨ ਅਤੇ ਟਵਿੱਟਰ ਅਧਾਰਤ ਵਨ ਸਟਾਪ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਸ਼ਿਕਾਇਤ ਨਿਪਟਾਰੇ ਲਈ ਸਿਸਟਮ ਹੋਂਦ ਵਿਚ ਲਿਉਣ, ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਰਾਜਾ ਵਿਚ ਬੈਡ ਐਂਡ ਬਰੇਕਫਾਸਟ/ਹੋਮ ਸਟੇਅ ਸਬੰਧੀ ਦਿਸ਼ਾਂ ਨਿਰਦੇਸ਼ਾਂ, ਦਵਦੇਸ਼ ਦਰਸ਼ਨ ਅਤੇ ਪ੍ਰਸਾਦ ਯੋਜਨਾ ਅਤੇ ਸ਼ੋਸ਼ਲ ਮੀਡੀਏ ਰਾਹੀਂ ਸੈਰ ਸਪਾਟੇ ਨੁੰ ਉਤਸ਼ਾਹਿਤ ਕਰਨ ਬਾਰੇ ਵਿਚਾਰ ਕੀਤਾ ਗਿਆ।


