ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸ਼ਰਧਾਂਜਲੀ ਭੇਟ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨਾਂ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ।ਲੋਕਾਂ ਨੂੰ ਗੁਰੂ ਜੀ ਦੇ ਮਾਨਵਤਾ, ਬਰਾਬਰੀ ਤੇ ਆਲਮੀ ਭਾਈਚਾਰੇ ਵਾਲੇ ਆਦਰਸ਼ਾਂ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਰੂਹਾਨੀ ਫਲਸਫਾ ਤੇ ਸਿੱਖਿਆਵਾਂ ਹਮੇਸ਼ਾ ਮਾਨਵਤਾ ਨੂੰ ਧਰਮ ਅਤੇ ਸੱਚ ਦੇ ਰਾਹ ‘ਤੇ ਚੱਲਣ ਲਈ ਸੇਧ ਦਿੰਦੀਆਂ ਰਹਿਣਗੀਆਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਸਦੀਆਂ ਤੋਂ ਬਰਕਰਾਰ ਹੈ। ਸਪੀਕਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਮਨੁੱਖੀ ਕਦਰਾਂ-ਕੀਮਤਾਂ ਲਈ ਆਪਾ ਵਾਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।

VIA PUNJAB