- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ ਅੱਠਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ ਕਵਿਤਾ, ਕਵੀਸ਼ਰੀ, ਭਾਸ਼ਣ ਅਤੇ ਸ਼ਬਦ ਗਾਇਣ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਿੱਖ ਇਤਿਹਾਸ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਦੌਰਾਨ ਕਥਾਵਾਚਕ ਭਾਈ ਸੁਖਰਾਜ ਸਿੰਘ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਕਲੋਨੀ ਨਿਵਾਸੀਆਂ ਵੱਲੋਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਗਿਆਨ ਦ੍ਰਿੜ ਕਰਵਾਉਣਾ ਇਕ ਵਧੀਆ ਉਪਰਾਲਾ ਹੈ ਜਿਸ ਨਾਲ ਬੱਚਿਆਂ ਅੰਦਰ ਧਰਮ ਦੇ ਸੁਨਹਿਰੀ ਇਤਿਹਾਸ ਅਤੇ ਸਿਧਾਂਤਾਂ ਦਾ ਸੰਚਾਰ ਹੋਵੇਗਾ। ਇਸ ਮੌਕੇ ਧਾਰਮਿਕ ਮੁਕਾਬਲਿਆਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਏ ਬੱਚਿਆਂ ਦੀ ਹੌਸਲਾ-ਅਫਜਾਈ ਵਜੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸ. ਜਸਬੀਰ ਸਿੰਘ, ਸ. ਪਲਵਿੰਦਰ ਸਿੰਘ ਕਠਿਆਲਾ, ਸ. ਸਤਨਾਮ ਸਿੰਘ ਹਬੀਬਵਾਲ, ਸ. ਸੁਖਜੀਤ ਸਿੰਘ ਧੂਰੀ, ਸ. ਕਰਮਜੀਤ ਸਿੰਘ, ਬੀਬੀ ਪਰਮਜੀਤ ਕੌਰ ਨਾਭਾ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਹਰਪਿੰਦਰ ਕੌਰ, ਬੀਬੀ ਸਿਮਰਤਜੀਤ ਕੌਰ ਖਾਲਸਾ ਸਮੇਤ ਕਲੋਨੀ ਦੀਆਂ ਸੰਗਤਾਂ ਮੌਜੂਦ ਸਨ।


