- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਾ ’53ਵਾਂ ਸਾਲਾਨਾ ਖੇਡ ਸਮਾਗਮ’ ਸ਼ਾਨੋ-ਸ਼ੌਕਤ ਨਾਲ
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਵਾਇਆ ਪੰਜਾਬ)
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 53ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਅਤੇ ਕਾਲਜ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਬਤੌਰ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਖੇਡ ਸਮਾਗਮ ‘ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਖੇਡ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ਼ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਚੀਮਾ ਨੇ ਕਾਲਜ ਦੀ ਪ੍ਰਸੰਸਾ ਕਰਦੇ ਕਿਹਾ ਕਿ ਇਹ ਵੱਡੇ ਮਾਣ ਦੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀ ਅਕਾਦਮਿਕ ਦੇ ਨਾਲ-ਨਾਲ ਖੇਡਾਂ ‘ਚ ਵੀ ਵੱਡੀਆਂ ਮਾਣਮੱਤੀਆਂ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਤੇ ਹੋਰ ਪਤਵੰਤਿਆਂ ਨੂੰ ਖੇਡ ਸਮਾਗਮ ਵਿਚ ਪਹੁੰਚਣ ‘ਤੇ ‘ਜੀ ਆਇਆਂ’ ਆਖਿਆ ਤੇ ਉਨ੍ਹਾਂ ਦੁਆਰਾ ਵਿਦਿਆਰਥੀਆਂ ਵਲੋਂ ਪੜ੍ਹਾਈ, ਸੱਭਿਆਚਾਰ ਅਤੇ ਖੇਡਾਂ ਵਿਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਤੋਂ ਜਾਣੂ ਕਰਵਾਇਆ ਗਿਆ | ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਤਕਸੀਮ ਕੀਤੇ ਗਏ | ਇਸ ਖੇਡ ਸਮਾਗਮ ‘ਚ ਕਾਲਜ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੀਆਂ ਖੇਡਾਂ ਜਿਵੇਂ ਕਿ ਰੇਸ, ਲੰਬੀ ਛਾਲ, ਉੱਚੀ ਛਾਲ, ਸ਼ਾਟ ਪੁੱਟ ਰੱਸਾ ਕੱਸੀ, ਜੈਵਲਿਨ ਥਰੋਅ ਅਤੇ ਡਿਸਕਸ ਥਰੋਅ ਆਦਿ ‘ਚ ਭਾਗ ਲਿਆ ਜਿਨ੍ਹਾਂ ‘ਚੋਂ ਜੋਤੀ ਯਾਦਵ ਨੂੰ ਸਰਬੋਤਮ ਖਿਡਾਰਨ ਅਤੇ ਨਰਿੰਦਰ ਸਿੰਘ ਨੂੰ ਸਰਬੋਤਮ ਖਿਡਾਰੀ ਵਜੋਂ ਸਨਮਾਨਿਤ ਕੀਤਾ ਅਤੇ ਖੇਡਾਂ ‘ਚ ਆਰਟਸ ਵਿਭਾਗ ਸਰਬੋਤਮ ਰਿਹਾ | ਇਸ ਤੋਂ ਇਲਾਵਾ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੇ ਵੀ ਦਿਲਚਸਪ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਸ ਮੌਕੇ ਪ੍ਰੋ. ਹਰਜਿੰਦਰ ਸਿੰਘ ਬੀਲਿੰਗ ਦੁਆਰਾ ਮੰਚ ਸੰਚਾਲਕ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸ ਖੇਡ ਸਮਾਗਮ ਵਿਚ ਕਾਲਜ ਦੇ ਸਟਾਫ਼ ਤੋਂ ਇਲਾਵਾ ਡਾ. ਮਲਕੀਤ ਸਿੰਘ (ਕਾਲਜ ਵਾਇਸ ਪਿ੍ੰਸੀਪਲ), ਸੰਦੀਪ ਸਿੰਘ ਕਲੌਤਾ (ਜ਼ਿਲ੍ਹਾ ਯੂਥ ਪ੍ਰਧਾਨ), ਜਥੇਦਾਰ ਸੁਰਿੰਦਰ ਸਿੰਘ ਮਟੌਰ (ਸਰਕਲ ਪ੍ਰਧਾਨ),ਡਾ. ਦਰਸ਼ਨਪਾਲ ਕੌਰ, ਡਾ. ਮਨਜੀਤ ਸਿੰਘ ਘੁੰਮਣ, ਡਾ. ਰਵਿੰਦਰ ਸਿੰਘ ਰੇਖੀ (ਡੀਨ ਸਪੋਰਟਸ), ਪ੍ਰੋ. ਪ੍ਰਭਜੀਤ ਸਿੰਘ, ਮਾਸਟਰ ਰਣਜੀਤ ਸਿੰਘ ਸੈਣੀ, ਸਤਨਾਮ ਸਿੰਘ ਝੱਜ, ਮਨਜੀਤ ਸਿੰਘ ਬਾਸੋਵਾਲ਼, ਮੇਜਰ ਜਰਨਲ ਜੇ. ਐਸ. ਘੁੰਮਣ (ਦਸ਼ਮੇਸ਼ ਅਕੈਡਮੀ), ਹੁਸਨ ਚੰਦ ਚੌਹਾਨ, ਜਥੇਦਾਰ ਮੋਹਣ ਸਿੰਘ ਢਾਹੇ, ਰਾਮ ਆਸਰਾ ਸਿੰਘ, ਕਰਮਜੀਤ ਸਿੰਘ, ਡਾ. ਸੁਰੇਂਦਰ ਕੁਮਾਰ, ਡਾ. ਰਣਦੇਵ ਸਿੰਘ ਸੰਧੂ, ਡਾ. ਪਰਮਜੀਤ ਕੌਰ, ਡਾ. ਅਮਨਦੀਪ ਕੌਰ ਹੀਰਾ, ਪ੍ਰੋ. ਜਗਪਿੰਦਰਪਾਲ ਸਿੰਘ, ਪ੍ਰੋ. ਦਿਲਸ਼ੇਰਬੀਰ ਸਿੰਘ, ਪ੍ਰੋ. ਸੰਦੀਪ ਕੁਮਾਰ ਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ | ਇਸ ਦੌਰਾਨ ਕਾਲਜ ਪਿ੍ੰਸੀਪਲ ਸਾਹਿਬ ਨੇ ਖੇਡ ਵਿਭਾਗ ਮੁਖੀ ਪ੍ਰੋ. ਅਸ਼ੋਕ ਕੁਮਾਰ ਅਤੇ ਅਥਲੈਟਿਕਸ ਕੋਚ ਸ. ਪਰਦੀਪ ਸਿੰਘ ਮਾਨ ਦੀ ਕਾਲਜ ਦੇ ਖਿਡਾਰੀਆਂ ਦੀ ਯੋਗ ਅਗਵਾਈ ਕਰਨ ਲਈ ਸ਼ਲਾਘਾਯੋਗ ਪ੍ਰਸੰਸਾ ਕੀਤੀ |


